ਅਸ਼ੋਕ ਵਰਮਾ
ਬਠਿੰਡਾ,16ਅਪਰੈਲ2021:ਬਠਿੰਡਾ ਜਿਲ੍ਹੇ ਦੇ ਪਿੰਡ ਘੁੱਦਾ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੰਦਗੜ੍ਹ ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਕਤਲ ਮਾਮਲੇ ’ਚ ਪੁਲਿਸ ਕੇਸ ਦਰਜ ਕਰਨ ਉਪਰੰਤ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮਿ੍ਰਤਕ ਗੁਰਪ੍ਰੀਤ ਸਿੰਘ ਦੇ ਪਿਤਾ ਭਰਪੂਰ ਸਿੰਘ ਨੇ ਦਾ ਕਹਿਣਾ ਸੀ ਕਿ ਉਸ ਦਾ ਲੜਕਾ ਵੀਰਵਾਰ ਸ਼ਾਮ ਨੂੰ 7 ਵਜੇ ਦੇ ਕਰੀਬ ਕੁੱਝ ਦੇਰ ਬਾਅਦ ਵਾਪਸ ਆਉਣ ਦਾ ਕਹਿ ਕੇ ਘਰੋਂ ਚਲਾ ਗਿਆ ਸੀ। ਉਨ੍ਹਾਂ ਦੰÎਸਆ ਕਿ ਜਦੋਂ ਇੱਕ ਘੰਟਾ ਬੀਤ ਜਾਣ ਤੋਂ ਬਾਅਦ ਗੁਰਪ੍ਰੀਤ ਸਿੰਘ ਵਾਪਸ ਘਰ ਨਾ ਆਇਆ ਤਾਂ ਉਹ ਫਿਕਰਮੰਦ ਹੋ ਗਏ ਅਤੇ ਤਲਾਸ਼ ਸ਼ੁਰੂ ਕਰ ਦਿੱਤੀ।
ਭਰਪੂਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਛੋਟੇ ਲੜਕੇ ਬਲਜਿੰਦਰ ਸਿੰਘ ਨੂੰ ਨਾਲ ਲੈਕੇ ਤਲਾਸ਼ ਕਰਦਿਆਂ ਪੁੱਜੇ ਤਾਂ ਕਰੀਬ ਤਿੰਨ ਕਿੱਲੋਮੀਟਰ ਦੂਰੀ ਤੇ ਗੁਰਪ੍ਰੀਤ ਸਿੰਘ ਗੰਭੀਰ ਜਖਮੀ ਹਾਲਤ ‘ਚ ਡਿੱਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਸ ਦੇ ਮੂੰਹ ਤੇ ਕਾਫੀ ਸੱਟਾਂ ਮਾਰੀਆਂ ਗੲਆਂ ਸਨ। ਓਧਰ ਵਾਰਦਾਤ ਦੀ ਸੂਚਨਾ ਮਿਲਦਿਆਂ ਥਾਣਾ ਨੰਦਗੜ੍ਹ ਦੇ ਮੁੱਖ ਥਾਣਾ ਅਫਸਰ ਰਾਜਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜੇ ‘ਚ ਲੈ ਕੇ ਸਰਕਾਰੀ ਹਸਪਤਾਲ ’ਚ ਭਿਜਵਾਇਆ। ਅਣਪਛਾਤਿਆਂ ਵਿਰੁੱਧ ਪੁਲਿਸ ਕੇਸ ਦਰਜ ਕਰਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਪੰਚਾਇਤ ਦੀ ਹਾਜ਼ਰੀ ‘ਚ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।‘ ਉਨ੍ਹਾਂ ਦਾਅਵਾ ਕੀਤਾ ਕਿ ਜਲਦੀ ਹੀ ਇਸ ਕਤਲ ਦੇ ਮਾਮਲੇ ਨੂੰ ਹੱਲ ਕਰ ਲਿਆ ਜਾਏਗਾ।