ਕਮਲਜੀਤ ਸਿੰਘ ਸੰਧੂ
ਬਰਨਾਲਾ, 16 ਅਪ੍ਰੈਲ 2021 - 2 ਦਿਨ ਪਹਿਲਾਂ ਬਰਨਾਲਾ ਸ਼ਹਿਰ 'ਚ ਕੋਰੋਨਾ ਕਾਰਨ ਮਰਨ ਵਾਲੇ 23 ਸਾਲਾ ਨੌਜਵਾਨ ਦੀਆਂ ਅਸਥੀਆਂ 'ਚੋਂ ਕੈਂਚੀ ਮਿਲਣ ਕਰਨ ਪਰਿਵਾਰ ਸਦਮੇ 'ਚ ਹੈ। ਪਰਿਵਾਰ ਨੇ ਦੱਸਿਆ ਕਿ ਉਹਨਾਂ ਦੇ ਬੇਟੇ ਸੀ.ਐੱਮ.ਸੀ. ਲੁਧਿਆਣਾ 'ਚ ਆਪ੍ਰੇਸ਼ਨ ਹੋਇਆ ਸੀ ਅਤੇ ਆਪ੍ਰਸ਼ੇਨ ਦੌਰਾਨ ਹੀ ਉਸ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਇਸ ਪੂਰੇ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ, ਜਦੋਂ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਬਰਨਾਲਾ ਦੇ ਸਿਹਤ ਵਿਭਾਗ ਵੱਲੋਂ ਮ੍ਰਿਤਕ ਨੂੰ ਸਿਹਤ ਸੰਬੰਧੀ ਕਿਸੇ ਵੀ ਬਿਮਾਰੀ ਤੋਂ ਇਨਕਾਰ ਕੀਤਾ ਹੈ।
ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਮਾਮੇ ਯੋਗਰਾਜ ਅਤੇ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਸਦੇ ਭਾਣਜੇ ਦੇ 11 ਤਰੀਕ ਨੂੰ ਪੇਟ ਵਿਚ ਦਰਦ ਹੋਇਆ ਸੀ ਜਿਸ ਤੋਂ ਬਾਅਦ ਉਹ ਉਸਨੂੰ ਬਰਨਾਲਾ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ। ਜਿਥੇ ਉਸਨੂੰ ਲੁਧਿਆਣਾ ਸੀ.ਐਮ.ਸੀ. ਰੈਫਰ ਕਰ ਦਿੱਤਾ ਗਿਆ। ਸੀ.ਐੱਮ.ਸੀ. ਲੁਧਿਆਣਾ ਵਿਖੇ ਆਉਣ ਤੋਂ ਬਾਅਦ ਡਾਕਟਰਾਂ ਨੇ ਕਿਹਾ ਕਿ ਨੌਜਵਾਨ ਦਾ ਅਪ੍ਰੇਸ਼ਨ ਕਰਵਾਉਣਾ ਪਏਗਾ। ਜਿਸ ਤੋਂ ਬਾਅਦ ਉਹਨਾਂ ਨੇ ਡਾਕਟਰਾਂ ਨੂੰ ਆਪ੍ਰੇਸ਼ਨ ਕਰਨ ਲਈ ਸਹਿਮਤੀ ਦੇ ਦਿੱਤੀ ਤਾਂ ਡਾਕਟਰਾਂ ਨੇ ਕਿਹਾ ਕੇ ਉਹਨਾਂ ਦੇ ਭਾਣਜੇ ਦਾ ਬੀ ਪੀ ਕਾਫੀ ਹੇਠਾਂ ਆ ਗਿਆ ਹੈ, ਜਿਸ ਤੋਂ ਬਾਅਦ ਉਹ ਵੀ ਆਪਣੇ ਭਾਣਜੇ ਲਈ ਲਈ ਇੱਕ ਟੀਕਾ ਲੈ ਕੇ ਆਏ।
ਉਹਨਾਂ ਕਿਹਾ ਕਿ ਕੁਝ ਸਮੇਂ ਬਾਅਦ ਡਾਕਟਰ ਆਏ ਅਤੇ ਉਸਨੂੰ ਦੱਸਿਆ ਕਿ ਉਸਦੇ ਭਤੀਜੇ ਦੀ ਮੌਤ ਹੋ ਗਈ ਹੈ, ਅਤੇ ਭਾਣਜੇ ਦਾ ਅੰਤਮ ਸਸਕਾਰ ਤੋਂ ਬਾਅਦ ਅੱਜ ਜਦੋਂ ਉਸ ਦੀਆਂ ਅਸਥੀਆਂ ਇਕੱਠੀਆਂ ਕਿਤਿਨਾ ਜਾ ਰਹੀਆਂ ਸਨ ਤਾਂ ਉਹਨਾਂ ਨੂੰ ਡਾਕਟਰਾਂ ਵੱਲੋਂ ਵਰਤੀ ਜਾਨ ਵਾਲੀ ਕੈਂਚੀ ਮਿਲੀ। ਪਰਿਵਾਰ ਵੱਲੋਂ ਸੀ.ਐੱਮ.ਸੀ. ਲੁਧਿਆਣਾ ਦੇ ਡਾਕਟਰਾਂ 'ਤੇ ਸਹੀ ਇਲਾਜ ਨਾ ਕਰਨ ਦਾ ਦੋਸ਼ ਲਾਉਂਦਿਆਂ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।