ਨਵੇਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੇ ਅਧਿਕਾਰ ਬ੍ਰਹਮਪੁਰਾ ਤੇ ਢੀਂਡਸਾ ਨੂੰ ਮਿਲੇ
- ਦੋਵੇਂ ਆਗੂਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ
- ਪੱਛਮੀ ਬੰਗਾਲ ਦੀ ਤੀਜੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ
ਚੰਡੀਗੜ੍ਹ, 5 ਮਈ 2021 - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੀਤੇ ਦਿਨੀ ਹੋਏ ਆਪਸੀ ਰਲੇਵੇਂ ਤੋਂ ਬਾਅਦ ਅੱਜ ਇਥੇ ਨਵੀਂ ਪਾਰਟੀ ਬਣਾਉਣ ਸਬੰਧੀ ਉਪਰੋਕਤ ਦੋਵੇਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਇੱਕ ਅਹਿਮ ਬੈਠਕ ਹੋਈ। ਜਿਸ ਵਿੱਚ ਨਵੀਂ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਅਤੇ ਪਾਰਟੀ ਦੇ ਨਾਮ ਬਾਰੇ ਆਪਣੇ-ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ।
ਮੀਟਿੰਗ ਵਿੱਚ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਉਣ ਅਤੇ ਇਸ ਸਬੰਧੀ ਕਮੇਟੀਆਂ ਬਣਾਉਣ ਦੇ ਅਧਿਕਾਰ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ: ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੇ ਗਏ। ਪਾਰਟੀ ਦੇ ਆਗੂਆਂ ਨੇ ਸਰਪ੍ਰਸਤ ਅਤੇ ਪ੍ਰਧਾਨ ਵੱਲੋਂ ਲਏ ਗਏ ਫੈਸਲਿਆਂ ਨੂੰ ਖਿੱੜੇ-ਮੱਥੇ ਪ੍ਰਵਾਨ ਕਰਨ ਦਾ ਫੈਸਲਾ ਲਿਆ। ਇਸ ਦੌਰਾਨ ਕਿਸਾਨ ਅੰਦੋਲਨ ਦੀ ਪੁਰਜੋਰ ਹਮਾਇਤ ਕਰਦਿਆਂ ਸਮੁੱਚੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੌਰੀ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।
ਅੱਜ ਦੀ ਮੀਟਿੰਗ ਵਿੱਚ ਦੋਵੇਂ ਸੀਨੀਅਰ ਆਗੂਆਂ ਨੇ ਪੱਛਮੀ ਬੰਗਾਲ ਦੀ ਤੀਜ਼ੀ ਵਾਰ ਮੁੱਖ ਮੰਤਰੀ ਬਣੀ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ। ਦੋਵੇਂ ਆਗੂਆਂ ਨੇ ਕਿਹਾ ਕਿ ਮਮਤਾ ਬੈਨਰਜੀ ਦੀ ਜਿੱਤ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਖੇਤਰੀ ਪਾਰਟੀਆਂ ਹੀ ਸੂਬੇ ਦਾ ਵਿਕਾਸ ਕਰ ਸਕਦੀਆਂ ਹਨ।
ਅੱਜ ਹੋਈ ਮੀਟਿੰਗ ਵਿੱਚ ਸ: ਸੇਵਾ ਸਿੰਘ ਸੇਖਵਾਂ ਸ: ਉਜਾਗਰ ਸਿੰਘ ਬਡਾਲੀ, ਸ:ਜਗਦੀਸ਼ ਸਿੰਘ ਗਰਚਾ, ਸ: ਬੀਰ ਦਵਿੰਦਰ ਸਿੰਘ , ਸ: ਸੁਖਵਿੰਦਰ ਸਿੰਘ ਔਲਖ, ਸ: ਰਣਜੀਤ ਸਿੰਘ ਤਲਵੰਡੀ, ਸ: ਮਹਿੰਦਰ ਸਿੰਘ ਹੁਸੈਨਪੁਰ, ਸ੍ ਕਰਨੈਲ ਸਿੰਘ ਪੀਰ ਮੁਹੰਮਦ , ਸ: ਰਵਿੰਦਰ ਸਿੰਘ ਬ੍ਰਹਮਪੁਰਾ, ਸ੍ ਨਿਧੜਕ ਸਿੰਘ ਬਰਾੜ, ਜਥੇਦਾਰ ਮੱਖਣਸਿੰਘ ਨੰਗਲ, ਸ:ਹਰਸੁਖਿੰਦਰ ਸਿੰਘ ਬੱਬੀ ਬਾਦਲ, , ਸ: ਮਨਜੀਤ ਸਿੰਘ ਦਸੂਹਾ, ਸ: ਅਵਤਾਰ ਸਿੰਘ ਜੋਹਲ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਸ: ਮਨਮੋਹਨ ਸਿੰਘ ਸਠਿਆਲਾ, ਸ:ਦਲਜੀਤ ਸਿੰਘ ਗਿੱਲ, ਸ: ਸਵਰਨਜੀਤ ਸਿੰਘ ਕੁਰਾਲੀਆਂ, ਸ: ਸਾਹਿਬ ਸਿੰਘ ਬਡਾਲੀ, ਸ੍ ਦਵਿੰਦਰ ਸਿੰਘ ਸੋਢੀ, ਸ੍ ਜਸਵਿੰਦਰ ਸਿੰਘ,ਸ:ਬਲਜਿੰਦਰ ਸਿੰਘ ਐਟਲਾਟਾ ਰਣਜੀਤ ਸਿੰਘ ਬਰਾੜ, , ਸ: ਜਗਤਾਰ ਸਿੰਘ ਘੜੂੰਆਂ, ਆਦਿ ਮੌਜੂਦ ਸਨ। ਇਹ ਮੀਟਿੰਗ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਦੇ ਗ੍ਰਹਿ ਨਿਵਾਸ ਤੇ ਹੋਈ ।