ਬੈਂਸ ਦੀ ਗ੍ਰਿਫ਼ਤਾਰੀ ਤੱਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਰਹੇਗਾ ਜਾਰੀ - ਪੀੜਤ ਔਰਤ
ਸੰਜੀਵ ਸੂਦ
- ਬੈਂਸ ਜਬਰ ਜਨਾਹ ਮਾਮਲਾ, ਹਾਈ ਕੋਰਟ ਨੇ ਬੈਂਸ ਦੀ ਪਟੀਸ਼ਨ ਕੀਤੀ ਖਾਰਜ
- ਪੀੜਤ ਮਹਿਲਾ ਨੇ ਕਿਹਾ ਬੈਂਸ ਦੀ ਜਦੋਂ ਤਕ ਗ੍ਰਿਫ਼ਤਾਰੀ ਨਹੀਂ ਹੁੰਦੀ, ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਰਹੇਗਾ ਜਾਰੀ
ਲੁਧਿਆਣਾ, 23 ਜੁਲਾਈ 2021 - ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਪ੍ਰਮੁੱਖ ਸਿਮਰਜੀਤ ਸਿੰਘ ਬੈਂਸ ਤੇ ਲੱਗੇ ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਵੱਲੋਂ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈ ਕੋਰਟ ਵੱਲੋਂ ਖਾਰਜ ਕਰਨ ਤੋਂ ਬਾਅਦ ਪੀੜਤ ਮਹਿਲਾ ਨੇ ਕਿਹਾ ਕਿ ਜਦ ਤੱਕ ਪੁਲਿਸ ਸਿਮਰਜੀਤ ਸਿੰਘ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤਕ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੀੜਤ ਮਹਿਲਾ ਅਤੇ ਉਨ੍ਹਾਂ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਹਾਈ ਕੋਰਟ ਨੇ ਨਿਚਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਦੇ ਹੋਏ ਬੈਂਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਹੁਣ ਤਕ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਰਾਜਨੀਤਕ ਦਬਾਅ ਹੇਠ ਕੰਮ ਕਰ ਰਹੀ ਹੈ ਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਬੈਂਸ ਨੂੰ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਜਾਰੀ ਰਹੇਗਾ।