ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ
ਸ਼੍ਰੀ ਚਮਕੌਰ ਸਾਹਿਬ, ਬਾਬੂਸ਼ਾਹੀ ਬਿਊਰੋ,
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵੇਰੇ 7 ਵਜੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਚਰਨਜੀਤ ਸਿੰਘ ਚੰਨੀ ਨੂੰ ਸਿਰੋਪਾਓ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ, ਡੀਸੀ ਸੋਨਾਲੀ ਗਿਰੀ, ਐਸ ਐਸ ਪੀ ਵਿਕਾਸਸੀਲ ਸੋਨੀ, ਨਗਰ ਪੰਚਾਇਤ ਦੇ ਪ੍ਧਾਨ ਸਮਸ਼ੇਰ ਸਿੰਘ ਸ਼ੇਰਾ ਤੇ ਹੋਰ ਸਮਰਥਕ ਮੌਜੂਦ ਸਨ।