ਐਸ.ਏ.ਐਸ ਨਗਰ, 20 ਸਤੰਬਰ 2021: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68695 ਮਿਲੇ ਹਨ ਜਿਨ੍ਹਾਂ ਵਿੱਚੋਂ 67599 ਮਰੀਜ਼ ਠੀਕ ਹੋ ਗਏ ਅਤੇ 34 ਕੇਸ ਐਕਟੀਵ ਹਨ । ਜਦਕਿ 1062 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 1 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।