ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ ਮਾਮਲਾ, ਦੋਸ਼ੀ ਨੂੰ ਪੁਲਿਸ ਹਿਰਾਸਤ 'ਚ ਭੇਜਿਆ, ਅਗਲੀ ਸੁਣਵਾਈ 7 ਅਕਤੂਬਰ ਨੂੰ
ਚੋਵੇਸ਼ ਲਟਾਵਾ
ਅਨੰਦਪੁਰ ਸਾਹਿਬ, 23 ਸਤੰਬਰ 2021 - ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਜ਼ਿਲ੍ਹਾ ਰੂਪਨਗਰ ਦੀ ਅਦਾਲਤ ਨੇ ਦੋਸ਼ੀ ਪਰਮਜੀਤ ਸਿੰਘ ਨੂੰ ਸੱਤ ਅਕਤੂਬਰ ਤਕ ਅਗਲੀ ਸੁਣਵਾਈ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ। ਦੋਸ਼ੀ ਦੀ ਅਗਲੀ ਸੁਣਵਾਈ ਮਾਣਯੋਗ ਰੂਪਨਗਰ ਦੀ ਅਦਾਲਤ ਵਿੱਚ ਸੱਤ ਅਕਤੂਬਰ ਨੂੰ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲ ਜੇ ਐਸ ਢੇਰ ਵੱਲੋਂ ਕੀਤਾ ਗਿਆ।
ਬੇਅਦਬੀ ਕਰਨ ਵਾਲੇ ਦੋਸ਼ੀ ਦੇ ਖਿਲਾਫ਼ ਧਾਰਾਵਾਂ ਵਿੱਚ ਵਾਧਾ ਕਰਨ ਦੀ ਵੀ ਗੱਲ ਆਖੀ ਗਈ ਹੈ ਤੇ ਦੋਸ਼ੀ ਨੇ ਅਦਾਲਤ ਵਿਚ ਖੁਦ ਕਬੂਲ ਕੀਤਾ ਹੈ ਕਿ ਉਸ ਨੇ ਬੇਅਦਬੀ ਕੀਤੀ ਹੈ ਤੇ ਉਹ ਅੰਦਰ ਤੇਲ ਛਿੜਕ ਕੇ ਅੱਗ ਲਗਾਉਣ ਦੀ ਵੀ ਗੱਲ ਆਖਦਾ ਹੈ।