ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 06 ਅਕਤੂਬਰ 2021 - ਜਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਏ.ਡੀ.ਸੀ. ਸੁਰਿੰਦਰਪਾਲ ਆਂਗਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਤੇ ਸਿਵਲ ਸਰਜਨ, ਕਪੂਰਥਲਾ ਡਾ. ਪਰਮਿੰਦਰ ਕੌਰ ਵੀ ਉਨ੍ਹਾਂ ਨਾਲ ਸਨ। ਏ.ਡੀ.ਸੀ. ਸੁਰਿੰਦਰਪਾਲ ਆਂਗਰਾ ਨੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਸਿਹਤ ਸਹੂਲਤਾਂ ਦਾ ਜਾਇਜਾ ਲਿਆ। ਉਨ੍ਹਾਂ ਵੱਲੋ ਜੱਚਾ-ਬੱਚਾ ਸਿਹਤ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ ਗਈ ਤੇ ਕਿਹਾ ਗਿਆ ਕਿ ਜੱਚਾ ਅਤੇ ਬੱਚਾ ਨੂੰ ਸਾਰੀਆਂ ਮੁਫਤ ਸਿਹਤ ਸਹੂਲਤਾ ਦੇਣਾ ਸਾਡੀ ਸਭ ਦਾ ਜਿੰਮੇਵਾਰੀ ਹੈ।
ਟੀਕਾਕਰਣ ਪ੍ਰੋਗਰਾਮ ਬਾਰੇ ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋ ਵਾਂਝਾ ਨਹੀਂ ਰਹਿਣਾ ਚਾਹੀਦਾ। ਡੇਂਗੂ ਅਤੇ ਮਲੇਰੀਆ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਤੋਂ ਬਚਾਅ ਲਈ ਲੋਕਾਂ ਵਿਚ ਵੱਧ ਤੋਂ ਵੱਧ ਜਾਗੂਰਕਤਾ ਫੈਲਾਈ ਜਾਵੇ ।
ਉਨ੍ਹਾਂ ਸਕੂਲ ਹੈਲਥ ਪ੍ਰੋਗਰਾਮ ਤਹਿਤ ਸਾਰੇ ਟੀਚੇ ਹਾਸਲ ਕਰਨ ਨੂੰ ਕਿਹਾ ਅਤੇ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਕਿ ਉਹ ਵੀ ਇਸ ਪ੍ਰੋਗਰਾਮ ਵਿਚ ਵਧ ਸਰਗਰਮ ਭੂਮਿਕਾ ਨਿਭਾਏ।
ਸਰੱਬਤ ਸਿਹਤ ਬੀਮਾ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆ ਨੂੰ ਕਾਰਡ ਬਣਾਉਣ ਵਿਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਵੱਲੋ ਜਿਲ੍ਹੇ ਵਿਚ ਚੱਲ ਰਹੇ ਅਨੀਮੀਆ ਸਕਰੀਨਿੰਗ ਪ੍ਰੋਗਰਾਮ ਤੇ ਵੀ ਚਰਚਾ ਕੀਤੀ ਗਈ।
ਇਸ ਮੌਕੇ ਡਾ. ਪਰਮਿੰਦਰ ਕੌਰ, ਸਿਵਲ ਸਰਜਨ, ਕਪੂਰਥਲਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੱਗਲ, ਜਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਰਾਜ ਕਰਨੀ, ਜਿਲ੍ਹਾ ਟੀਕਾਕਰਣ ਅਫਸਰ ਡਾ ਰਣਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ, ਡਾ. ਰਾਜੀਵ ਭਗਤ, ਡਾ. ਨਵਪ੍ਰੀਤ ਕੌਰ, ਡਾ. ਨੰਦੀਕਾ ਖੁੱਲਰ, ਡਾ. ਸੁਖਵਿੰਦਰ ਕੌਰ, ਰਾਮ ਸਿੰਘ ਤੋ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਵੱਖ-ਵੱਖ ਵਿਭਾਗਾ ਤੋ ਨੁਮਾਇੰਦੇ ਹਾਜਰ ਸਨ।