ਹੈਰੀਮਾਨ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹਲਕੇ ਦੇ ਵਿਕਾਸ ਕੰਮਾਂ ਬਾਰੇ ਕੀਤੀ ਚਰਚਾ
ਜਗਤਾਰ ਸਿੰਘ
ਪਟਿਆਲਾ 6 ਅਕਤੂਬਰ 2021: -ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਹਲਕਾ ਸਨੌਰ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਹਲਕਾ ਸਨੌਰ ਦੇ ਵੱਖ ਵੱਖ ਵਿਕਾਸ ਕਾਰਜਾਂ ਸਬੰਧੀ ਅਹਿਮ ਮੀਟਿੰਗ ਕੀਤੀ ਇਸ ਮੀਟਿੰਗ ਵਿਚ ਹਲਕੇ ਸਨੌਰ ਵਿੱਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਜਾਣੂ ਕਰਵਾਇਆ।
ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੱਸਿਆ ਕਿ ਇਹ ਮੀਟਿੰਮ ਹਲਕੇ ਵਿੱਚ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਚ ਹੋਰ ਤੇਜੀ ਲਿਆਉਣ ਲਈ ਵਿਕਾਸ ਫੰਡ ਜਾਰੀ ਕਰਨ ਦੀ ਬੇਨਤੀ ਕੀਤੀ । ਜਿਸਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਹਲਕੇ ਸਨੌਰ ਲਈ ਫੰਡ ਜਾਰੀ ਕੀਤੇ ਜਾਣਗੇ।