ਕੀ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਬਣੇ ਰਹਿਣਗੇ ? ਹਰੀਸ਼ ਰਾਵਤ ਨੇ ਕੀਤਾ ਸਪੱਸ਼ਟ
ਨਵੀਂ ਦਿੱਲੀ, 15 ਅਕਤੂਬਰ 2021 - ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਲੀ 'ਚ ਰਾਹੁਲ ਗਾਂਧੀ ਨਾਲ ਮੀਟਿੰਗ ਕੀਤੀ ਗਈ। ਉੱਥੇ ਹੀ ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਧੂ ਨੇ ਆਪਣੇ ਅਸਤੀਫੇ ਨੂੰ ਲੈ ਕੇ ਜੋ ਵੀ ਮੁੱਦੇ ਦੱਸੇ ਸਨ ਰਾਹੁਲ ਗਾਂਧੀ ਵੱਲੋਂ ਉਨ੍ਹਾਂ ਨੂੰ ਸੁਣਿਆ ਗਿਆ ਅਤੇ ਉਨ੍ਹਾਂ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। ਰਾਵਤ ਨੇ ਇੱਥੇ ਪੱਤਰਕਾਰਾਂ ਨੂੰ ਸਪੱਸ਼ਟ ਕਰਦਿਆਂ ਦੱਸਿਆ ਕਿ ਸਿੱਧੂ ਪਾਰਟੀ ਪ੍ਰਧਾਨ ਬਣੇ ਰਹਿਣਗੇ ਅਤੇ ਇਸ ਅਹੁਦੇ 'ਤੇ ਰਹਿ ਕੇ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਿੱਧੂ ਨੇ ਰਾਹੁਲ ਨੂੰ ਦੱਸਿਆ ਕਿ ਉਨ੍ਹਾਂ ਨੇ ਪਾਰਟੀ ਖਾਤਰ ਹੀ ਮਾਰਚ, ਧਰਨਾ ਅਤੇ ਭੁੱਖ ਹੜਤਾਲ ਕੀਤੀ ਸੀ ਅਤੇ ਪਾਰਟੀ ਲਈ ਕੰਮ ਕਰਦੇ ਰਹਿਣਗੇ।
ਰਾਵਤ ਨੇ ਦੱਸਿਆ ਕਿ ਸਿੱਧੂ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਅਤੇ ਉਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀਆਂ ਡਿਊਟੀਆਂ ਦੁਬਾਰਾ ਸ਼ੁਰੂ ਕਰਨਗੇ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ "ਸਾਰੇ ਮਾਮਲੇ ਨਿੱਤਰ ਲਏ ਗਏ ਹਨ ।"