ਸ਼੍ਰੋਮਣੀ ਅਕਾਲੀ ਦਲ ਐੱਸ ਸੀ ਪਰਿਵਾਰਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ: ਕਲੇਰ
ਦੀਪਕ ਜੈਨ, ਬਾਬੂਸ਼ਾਹੀ ਨੈੱਟਵਰਕ
ਜਗਰਾਓ, 16 ਅਕਤੂਬਰ 2021-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਸ ਆਰ ਕਲੇਰ ਅੱਜ ਗਾਲਿਬ ਕਲਾਂ ਵਿਖੇ ਐੱਸ ਸੀ ਪਰਿਵਾਰਾਂ ਨੂੰ ਮਿਲੇ, ਜਿੱਥੇ ਉਨ੍ਹਾਂ ਐਸ ਸੀ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਸ ਸੀ ਪਰਿਵਾਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ 'ਤੇ ਚਾਨਣਾਂ ਪਾਇਆ।ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਐਸ ਸੀ ਪਰਿਵਾਰਾਂ ਨੇ ਐਸ ਆਰ ਕਲੇਰ ਨੂੰ ਜੀ ਆਇਆਂ ਕਿਹਾ। ਇਸ ਮੌਕੇ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪਛੜੀਆਂ ਸ਼੍ਰੇਣੀਆਂ ਦੇ ਮਨੋਬਲ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਸੰਜੀਦਾ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰਾਂ ਦੀਆਂ ਬੱਚੀਆਂ ਲਈ ਸ਼ਗਨ ਸਕੀਮਾਂ, ਮੁਫ਼ਤ ਸਿੱਖਿਆ,ਆਟਾ ਦਾਲ ਸਕੀਮ ਆਦਿਕ ਯੋਜਨਾਵਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਨੇ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾਵਾਂ ਲਗਾਤਾਰ ਜ਼ਾਰੀ ਰਹਿਣਗੀਆਂ ਤੇ ਭਵਿੱਖ ਅੰਦਰ ਹੋਰ ਵੀ ਬਹੁਤ ਸਾਰੀਆਂ ਸੁਵਿਧਾਵਾਂ ਲਾਗੂ ਕੀਤੀਆਂ ਜਾਣਗੀਆਂ।
ਇਸ ਮੌਕੇ ਕਲੇਰ ਨੇ ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਐਸ ਸੀ ਪਰਿਵਾਰਾਂ ਨੂੰ ਮਿਲਦੀਆਂ ਸੁੱਖ ਸਹੂਲਤਾਂ ਮੁਕਾਬਲੇ ਮੌਜੂਦਾ ਕਾਂਗਰਸ ਸਰਕਾਰ ਦੀ ਨਿਕੰਮੀ ਕਾਰਗੁਜ਼ਾਰੀ 'ਤੇ ਵੀ ਚਾਨਣਾਂ ਪਾਇਆ।ਇਸ ਮੌਕੇ ਯੂਥ ਆਗੂ ਮਨਦੀਪ ਸਿੰਘ ਬਿੱਟੂ , ਐਸ ਸੀ ਸਰਕਲ ਪ੍ਰਧਾਨ ਵਿੱਕੀ ਗਾਲਿਬ, ਚਮਕੌਰ ਸਿੰਘ ਗਾਲਿਬ, ਕਿਰਨਦੀਪ ਕੌਰ, ਰੂੜ ਸਿੰਘ, ਬਿੱਕਰ ਸਿੰਘ, ਚਰਨਜੀਤ ਕੌਰ, ਕਰਮਜੀਤ ਕੌਰ, ਗੁਰਸ਼ੇਵਕ ਸਿੰਘ, ਅਮਰਜੀਤ ਸਿੰਘ, ਕੁਲਜੀਤ ਕੌਰ, ਜਗਤਾਰ ਸਿੰਘ, ਜਸਵਿੰਦਰ ਸਿੰਘ, ਬਲਵੰਤ ਸਿੰਘ, ਬੰਤ ਸਿੰਘ, ਸੁਖਦੀਪ ਸਿੰਘ, ਬਲਜੀਤ ਸਿੰਘ, ਤਰਸੇਮ ਸਿੰਘ, ਸਤਿਨਾਮ ਸਿੰਘ, ਚਰਨਜੀਤ ਸਿੰਘ, ਰਣਜੀਤ ਕੌਰ, ਸੁਖਵਿੰਦਰ ਕੌਰ ਤੇ ਹੋਰ ਹਾਜਰ ਸਨ ।