ਸਕੂਲਾਂ ਵਿਚ ਮੁਫਤ ਕਾਨੂੰਨੀ ਸਹਾਇਤਾ ਦੇ ਜਾਗਰੂਕਤਾ ਦੇ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ
ਬਾਬੂਸ਼ਾਹੀ ਨੈੱਟਵਰਕ
ਗੁਰਦਾਸਪੁਰ, 16 ਅਕਤੂਬਰ 2021- ਸ੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਪਰਸ਼ਨ ਜ਼ਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਭਾਰਤ ਦੇ 75 ਵੇ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜਾਦੀ ਦਾ ਅੰਮ੍ਰਿਤ ਮਹਾਂਉਤਸਵ , ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਗੁਰਦਾਸਪੁਰ ਨੇ ਦਸਿਆ ਕਿਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਦੇ ਸਬੰਧ ਵਿਚ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਗੁਰਦਾਸਪੁਰ ਦੁਆਰਾ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਗੁਰਦਾਸਪੁਰ ਨਾਲ ਮਿਲ ਕੇ ਜਿਲ੍ਹੇ ਵਿਚ 04 ਤਹਿਸੀਲਾ ਵਿਚ ਪੇਟਿੰਗ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਗੁਰਦਾਸਪੁਰ,ਬਟਾਲਾ,ਡੇਰਾ ਬਾਬਾ ਨਾਨਕ ਅਤੇ ਦੀਨਾਨਗਰ ਤਹਿਸੀਲਾ ਵਿਚ ਕਰਵਾਏ ਗਏ। ਇਹ ਪੇਟਿੰਗ ਮੁਕਾਬਲੇ ਮੁਫਤ ਕਾਨੂੰਨੀ ਸਹਾਇਤਾ ਦੀ ਜਾਗਰੂਕਤਾ ਦੇ ਸਬੰਧ ਵਿਚ ਕਰਵਾਏ ਗਏ। ਇਹਨਾ ਪੇਟਿੰਗ ਮੁਕਾਬਲਿਆ ਵਿਚ ਵਿੱਚ 320 ਸਕੂਲਾ ਦੁਆਰਾ ਹਿੱਸਾ ਲਿਆ ਗਿਆ ਅਤੇ 1328 ਬੱਚਿਆ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ।