ਦੁਸਹਿਰੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਰਾਵਣ ਦੀ ਜਗ੍ਹਾ ਤੇ ਮੋਦੀ ਅਤੇ ਸ਼ਾਹ ਫੂਕੇ ਪੁਤਲੇ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 16 ਅਕਤੂਬਰ, 2021: ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਯਾਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਨਾਭਾ ਰੋਡ ਤੇ ਲੱਗੇ ਟੋਲ ਪਲਾਜ਼ੇ ਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਕ ਸਾਲ ਤੋਂ ਧਰਨਾ ਲਾਈ ਬੈਠੇ ਕਿਸਾਨਾਂ ਵੱਲੋਂ ਦੁਸਹਿਰੇ ਵਾਲੇ ਦਿਨ ਰਾਵਣ ਦੀ ਜਗ੍ਹਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ ਆਦਿ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਰੀਬ 11 ਮਹੀਨਿਆਂ ਤੋਂ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਦਿੱਲੀ ਦੇ ਵੱਖ ਵੱਖ ਬਾਰਡਰਾ ਤੇ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹਨ, ਪਰ ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ ਵਿੱਚ ਭਾਜਪਾ ਨੇਤਾ ਦੇ ਬੇਟੇ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕੁਚਲ ਦਿੱਤਾ ਗਿਆ, ਜਿਸ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੇ ਲਈ ਮੋਦੀ ਸਰਕਾਰ ਅਜਿਹੀਆਂ ਚਾਲਾਂ ਚੱਲ ਰਹੀ ਹੈ।
ਇਸ ਮੌਕੇ ਰਾਮ ਸਿੰਘ ਭਵਾਨੀਗਡ਼੍ਹ' ਜਗਰੂਪ ਸਿੰਘ ਘਰਾਚੋਂ, ਭਰਪੂਰ ਸਿੰਘ ਮਾਝੀ' ਜੋਰਾ ਸਿੰਘ ਮਾਝੀ' ਜਗਰੂਪ ਸਿੰਘ ਬਾਲਦ ਖੁਰਦ , ਸਰੂਪ ਸਿੰਘ ਬਾਲਦ ਖੁਰਦ, ਜਗਤਾਰ ਭੜੋ, ਮੱਖਣ ਸਿੰਘ ਅਕਬਰਪੁਰ, ਰੇਸ਼ਮ ਸਿੰਘ ਮਾਝੀ, ਮੇਜਰ ਸਿੰਘ ਬਾਲਦ ਕਲਾਂ, ਬੁੱਧ ਸਿੰਘ ਬਾਲਦ ਖੁਰਦ ਤੋ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।