ਪਿੰਡ ਵਿਚ ਹੀ ਹੋਇਆ ਨਿਹੰਗਾਂ ਵੱਲੋਂ ਕਤਲ ਕੀਤੇ ਲਖਬੀਰ ਸਿੰਘ ਦਾ ਅੰਤਿਮ ਸਸਕਾਰ
ਤਰਨ ਤਾਰਨ, 16 ਅਕਤੂਬਰ, 2021: ਸਿੰਘੂ ਬਾਰਡਰ ’ਤੇ ਨਿਹੰਗ ਸਿੰਘਾਂ ਵੱਲੋਂ ਬੇਅਦਬੀ ਦੇ ਦੋਸ਼ਾਂ ਤਹਿਤ ਕਤਲ ਕੀਤੇ ਗਏ ਲਖਬੀਰ ਸਿੰਘ ਦਾ ਅੰਤਿਮ ਸਸਕਾਰ ਉਸਦੇ ਪਿੰਡ ਚੀਮਾ ਖੁਰਦ ਜ਼ਿਲ੍ਹਾ ਤਰਨ ਤਾਰਨ ਵਿਖੇ ਧਾਰਮਿਕ ਰਹੁ ਰੀਤਾਂ ਅਨੂਸਾਰ ਕੀਤਾ ਗਿਆ।
ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।
ਇਸ ਤੋਂ ਪਹਿਲਾਂ ਕੁਝ ਪਿੰਡ ਵਾਸੀਆਂ ਨੇ ਲਖਬੀਰ ਸਿੰਘ ਦਾ ਪਿੰਡ ਵਿਚ ਅੰਤਿਮ ਸਸਕਾਰ ਕੀਤੇ ਜਾਣ ਦਾ ਵਿਰੋਧ ਕੀਤਾ ਸੀ ਜਦਕਿ ਕੌਮੀ ਐਸ ਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬ ਦੇ ਡੀ ਜੀ ਪੀ ਨੂੰ ਹਦਾਇਤ ਕੀਤੀ ਸੀ ਕਿ ਲਖਬੀਰ ਸਿੰਘ ਦਾ ਅੰਤਿਮ ਸਸਕਾਰ ਉਸਦੇ ਪਿੰਡ ਵਿਚ ਹੋਣਾ ਯਕੀਨੀ ਬਣਾਇਆ ਜਾਵੇ।