ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆ ਮੁਹਿੰਮ ਅਧੀਨ ਲਗਾਏ ਗਏ ਜਾਗਰੂਕਤਾ ਸੈਮੀਨਾਰ
ਪਰਵਿੰਦਰ ਸਿੰਘ ਕੰਧਾਰੀ, ਬਾਬੂਸ਼ਾਹੀ ਨੈੱਟਵਰਕ
ਫਰੀਦਕੋਟ 27 ਅਕਤੂਬਰ 2021- ਪੈਨ ਇੰਡੀਆ ਜਾਗਰੂਕਤਾ ਮੁਹਿੰਮ ਅਧੀਨ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਰਹਿਨੁਮਾਈ ਹੇਠ ਮੈਡਮ ਅਮਨ ਸ਼ਰਮਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਲੀ ਇੰਟਰਨੈਸ਼ਲਲ ਸਕੂਲ, ਫਰੀਦਕੋਟ ਵਿੱਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਮੈਡਮ ਅਮਨ ਸ਼ਰਮਾ ਵੱਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਹੱਕਾਂ ਅਤੇ ਫਰਜਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ਨਾਲਸਾ ਦੀਆਂ ਸਕੀਮਾਂ ਜਿਵੇਂ ਕਿ ਮੁਫਤ ਕਾਨੂੰਨੀ ਸਹਾਇਤਾ, ਮੀਡੀਏਸ਼ਨ ਅਤੇ ਲੋਕ ਅਦਾਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਪ੍ਰਧਾਨਗੀ ਹੇਠ ਅੰਡਰਟ੍ਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਸ੍ਰੀ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਸੁਪਰਡੈਂਟ ਆਫ ਪੁਲਿਸ (ਡੀ), ਮੈਡਮ ਅਮਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਜੋਗਿੰਦਰ ਪਾਲ, ਜ਼ੇਲ੍ਹ ਸੁਪਰਡੈਂਟ ਆਦਿ ਮੌਜੂਦ ਸਨ। ਇਸ ਮੀਟਿੰਗ ਵਿੱਚ ਹਾਈ ਪਾਵਰ ਕਮੇਟੀ ਦੀਆਂ ਹਦਾਇਤਾਂ ਪਾਲਣਾ ਕਰਦੇ ਹੋਏ ਕੈਦੀਆਂ ਦੀਆਂ ਜਮਾਨਤਾਂ ਅਤੇ ਪੈਰੋਲ ਬਾਰੇ ਵਿਚਾਰਿਆ ਗਿਆ।