ਚਾਈਲਡ ਲਾਈਨ ਬਠਿੰਡਾ ਵੱਲੋਂ ਗਰੀਨ ਦੀਵਾਲੀ ਪ੍ਰਤੀ ਜਾਗਰੂਕਤਾ ਮੁਹਿੰਮ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਬਠਿੰਡਾ,27ਅਕਤੂਬਰ2021:ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਹਿਯੋਗ ਨਾਲ ਚੱਲ ਰਹੀ ਨੈਚੂਰਲ ਕੇਅਰ ਚਾਈਲਡ ਲਾਈਨ ਦੀ ਟੀਮ ਵੱਲੋਂ ਬਠਿੰਡਾ ਦੇ ਜਨਤਾ ਨਗਰ ਸਕੂਲ ਵਿੱਚ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕੀਤਾ ਗਿਆ। ਸੈਂਟਰ ਕੋਆਰਡੀਨੇਟਰ ਸੁਮਨਦੀਪ ਸ਼ਰਮਾ ਨੇ ਦੱਸਿਆ ਕਿ ਟੀਮ ਨੇ ਸਭ ਤੋਂ ਪਹਿਲਾਂ ਸਾਰੇ ਬੱਚਿਆਂ ਨੂੰ ਚਾਈਲਡ ਲਾਈਨ ਦੇ ਟੋਲ ਫਰੀ ਨੰਬਰ 1098 ਬਾਰੇ ਵਿਸਥਾਰ ਜਾਣਕਾਰੀ ਦਿੱਤੀ ਗਈ ਕਿ ਜੇਕਰ ਤੁਹਾਨੂੰ ਕੋਈ ਅਜਿਹਾ ਬੱਚਾ ਮਿਲਦਾ ਹੈ ਜਿਸਨੂੰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਹੈ । ਉਨ੍ਹਾਂ ਦੱਸਿਆ ਕਿ ਗੁੰਮਸ਼ੁਦਾ ,ਲਾਵਾਰਿਸ,ਘਰ ਤੋਂ ਭੱਜੇ ਹੋਏ ਬੱਚੇ ,ਬਾਲ ਮਜ਼ਦੂਰੀ ਅਤੇ ਕਿਸੇ ਵੀ ਤਰ੍ਹਾਂ ਨਾਲ ਸ਼ੋਸ਼ਣ ਹੋਣ ਵਾਲੇ ਬੱਚਿਆਂ ਨੂੰ ਮਦਦ ਦੀ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਮਦਦ ਲਈ ਕੋਈ ਵੀ ਬੱਚਾ ਜਾਂ ਕੋਈ ਵੀ ਵਿਅਕਤੀ ਚਾਈਲਡ ਲਾਈਨ ਦੇ ਟੋਲ ਫਰੀ ਨੰਬਰ 1098 ‘ਤੇ ਕਾਲ ਕਰਕੇ ਮਦਦ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਟੀਮ ਦੇ ਮੈਂਬਰਾਂ ਰਮਨਦੀਪ ਅਤੇ ਪਵਨਕੁਮਾਰ ਨੇ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਨੂੰ ਸਮਝਾਇਆ ਕਿ ਦੀਵਾਲੀ ‘ਤੇ ਪਟਾਕੇ ਚਲਾਉਣ ਦੀ ਬਜਾਏ ਸਾਨੂੰ ਪੌਦਿਆਂ ਅਤੇ ਦੀਵੇ ਜਗਾ ਕੇ ਦੀਵਾਲੀ ਮਨਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਪਟਾਕੇ ਦੇ ਧੂੰਏਂ ਨਾਲ ਸਾਡਾ ਵਾਤਾਵਰਣ ਦੂਸ਼ਿਤ ਹੁੰਦਾ ਹੈ ਜਿਸ ਕਾਰਨ ਸਾਨੂੰ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਟੀਮ ਨੇ ਸਕੂਲ ਦੇ ਪਿ੍ਰੰਸੀਪਲ ਕਾਲੂ ਰਾਮ ਅਤੇ ਸਕੂਲ ਸਟਾਫ ਨਾਲ ਮਿਲ ਕੇ ਸਕੂਲ ਵਿੱਚ ਬੂਟੇ ਲਗਾਏ।