ਮੁੱਖ ਮੰਤਰੀ ਚੰਨੀ ਦਿੱਲੀ ਪਹੁੰਚੇ ?
ਨਵੀਂ ਦਿੱਲੀ, 27 ਅਕਤੂਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅੱਜ ਦੇਰ ਸ਼ਾਮ ਕੌਮੀ ਰਾਜਧਾਨੀ ਪਹੁੰਚਣ ਦੀਆਂ ਖਬਰਾਂ ਹਨ। ਭਾਵੇਂ ਅਧਿਕਾਰਤ ਤੌਰ ’ਤੇ ਇਸਦੀ ਕੋਈ ਪੁਸ਼ਟੀ ਨਹੀਂ ਹੋਈ ਪਰ ਕੁਝ ਨਿਊਜ਼ ਚੈਨਲਾਂ ਨੇ ਮੁੱਖ ਮੰਤਰੀ ਦੇ ਦਿੱਲੀ ਪਹੁੰਚਣ ਦੇ ਵਿਜ਼ੁਅਲ ਵਿਖਾਏ ਹਨ।
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੱਲ੍ਹ ਕੁੱਲ ਹਿੰਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕੀਤੀ ਗਈ ਮੀਟਿੰਗ ਮਗਰੋਂ ਚੰਨੀ ਨੂੰ ਦਿੱਲੀ ਤਲਬ ਕੀਤਾ ਗਿਆ ਹੈ।