ਸੰਗਰੂਰ ਨੇ ਸਰਕਾਰੀ ਹਾਈ ਸਕੂਲ ਮਨਮਾਜਰਾ ਵਿਖੇ ਲਗਾਇਆ ਕਾਨੂੰਨੀ ਜਾਗਰੂਕਤਾ ਸੈਮੀਨਾਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ/ਮਲੇਰਕੋਟਲਾ: 28 ਅਕਤੂਬਰ, 2021: ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀਂ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਆਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਮਿਤੀ 2 ਅਕਤੂਬਰ ਤੋਂ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸ ਲੜੀ ਦੇ ਤਹਿਤ ਸ਼੍ਰੀਮਤੀ ਦਿਪਤੀ ਗੋਇਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜੀ ਵਲੋਂ ਮਿੱਤੀ 27.10.2021 ਨੂੰ ਸਰਕਾਰੀ ਹਾਈ ਸਕੂਲ, ਮਨਮਾਜਰਾ, (ਮਲੇਰਕੋਟਲਾ) ਵਿਖੇ ਇੱਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਸੈਮੀਨਾਰ ਵਿੱਚ ਮਾਨਯੋਗ ਜੱਜ਼ ਸਾਹਿਬ ਵਲੋਂ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਚਲਾਇਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਤੋਂ ਅੱਗੇ ਜੱਜ਼ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਨੇ ਫੈਸਲਾ ਕੀਤਾ ਹੈ ਕਿ ਭਾਰਤ ਦੀ ਆਜਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫਤ ਕਾਨੂੰਨੀਂ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇ।
ਇਸ ਲਈ ਆਜਾਦੀ ਕਾ ਅਮ੍ਰਿਤ ਮਹੋਤਸਵ ਅਧੀਨ ਮਿੱਤੀ 02 ਅਕਤੂਬਰ ਤੋਂ ਲੈ ਕੇ ਮਿੱਤੀ 14 ਨੰਵਬਰ ਤੱਕ ਦੇਸ਼ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਸ ਦੇ ਤਹਿਤ ਹੀ ਜਿਲਾ੍ਹ ਸੰਗਰੂਰ ਦੇ ਵੱਖ ਵੱਖ ਪਿੰਡਾਂ ਵਿੱਚ ਵੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ।