ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ - ਸੇਤੀਆ
ਪਰਵਿੰਦਰ ਸਿੰਘ ਕੰਧਾਰੀ
- ਸਰਕਾਰੀ ਵਿਭਾਗਾਂ ਵਿਚ ਭ੍ਰਿਸ਼ਟਾਚਾਰ ਸਬੰਧੀ ਜਾਣਕਾਰੀ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਾਵੇ-ਗੋਤਮ ਸਿੰਗਲ
ਫਰੀਦਕੋਟ 28 ਅਕਤੂਬਰ 2021 - ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਪੂਰੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਮਨਾਏ ਜਾ ਰਹੇ ਸਪਤਾਹ ਤਹਿਤ ਵਿਜੀਲੈਂਸ ਬਿਊਰੋ ਫ਼ਰੀਦਕੋਟ ਵੱਲੋਂ ਸਥਾਨਕ ਦਸ਼ਮੇਸ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂ ਕਿ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਐਸ.ਪੀ ਵਿਜੀਲੈਂਸ ਗੋਤਮ ਸਿੰਗਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਸ੍ਰੀ ਰਾਜ ਕੁਮਾਰ ਡੀ.ਐਸ.ਪੀ ਵਿਜੀਲੈਂਸ ਬਿਊਰੋ ਵਿਸ਼ੇਸ਼ ਤੌਰ ਤੇ ਹਾਜਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਤੇ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਜਾਂ ਦਫ਼ਤਰ ਵਿੱਚ ਭ੍ਰਿਸ਼ਟਾਚਾਰ ਸਬੰਧੀ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਬਲਿਕ ਗਰੀਵੀਐਂਨਸਿਸ ਰਿਡਰੈਂਸਲ ਸਿਸਟਮ (ਪੀ.ਜੀ.ਆਰ.ਐਸ) ਪੋਰਟਲ ਬਣਾਇਆ ਗਿਆ ਹੈ ਜਿਸ ਤੇ ਭ੍ਰਿਸ਼ਟਾਚਾਰ ਸਬੰਧੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਜਿਸ ਦਾ ਹੱਲ ਸਮਾਂ-ਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਨੂੰ ਖੁੱਦ ਇਸ ਦਾ ਟਾਕਰਾ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਵੀ ਇਸ ਦਾ ਟਾਕਰਾ ਕਰਨ ਦੀ ਲੋੜ ਹੈ।
ਇਸ ਮੌਕੇ ਸ੍ਰੀ ਗੋਤਮ ਸਿੰਗਲ ਐਸ.ਪੀ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਆਪਣੇ ਸੰਖੇਪ ਅਤੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਪ੍ਰੋਜੈਕਟਰ ਰਾਹੀਂ ਵਿਜੀਲੈਂਸ ਬਿਊਰੋ ਦੀ ਸਥਾਪਨਾ ਉਸ ਦੇ ਕੰਮ/ਜਿੰਮੇਵਾਰੀਆਂ ਆਦਿ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਕਿਹਾ ਕਿ ਪੂਰੇ ਦੇਸ਼ ਵਿਚ ਹੀ 26 ਅਕਤੂਬਰ ਤੋਂ 1 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਆਪਣੇ ਆਲੇ ਦੁਆਲੇ ਜਾਂ ਸਰਕਾਰੀ ਵਿਭਾਗਾਂ ਵਿਚ ਫੈਲੇ ਭ੍ਰਿਸ਼ਟਾਚਾਰ ਸਬੰਧੀ ਬਿਊਰੋ ਨੂੰ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਜਾਣਕਾਰੀ ਗੁਪਤ ਰੱਖ ਕੇ ਦੋਸ਼ੀਆਂ ਵਿਰੁਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਸਵਾਲਾ ਦੇ ਜਵਾਬ ਵੀ ਦਿੱਤੇ।
ਵਿਜੀਲੈਂਸ ਬਿਊਰੋ ਫਰੀਦਕੋਟ ਦੇ ਸ੍ਰੀ ਰਾਜ ਕੁਮਾਰ ਸਾਮਾ ਨੇ ਸਮਾਗਮ ਵਿੱਚ ਆਉਣ ਵਾਲੇ ਮੁੱਖ ਮਹਿਮਾਨ ਸਮੇਤ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਵੱਲੋਂ ਕਵਿਤਾਵਾਂ /ਭਾਸ਼ਣ ਆਦਿ ਰਾਹੀਂ ਇਸ ਜਾਗਰੂਕਤਾ ਮੁਹਿੰਮ ਵਿਚ ਹਿੱਸਾ ਲਿਆ ਗਿਆ। ਸ਼ਮਸ਼ੇਰ ਸਿੰਘ ਭਾਣਾ ਵੱਲੋਂ ਗੀਤ ਦੀ ਪੇਸ਼ਕਾਰੀ ਕੀਤੀ ਗਈ। ਸਟੇਜ ਦਾ ਸੰਚਾਲਨ ਸ੍ਰੀ ਜਸਬੀਰ ਜੱਸੀ ਵੱਲੋਂ ਬਖੂਬੀ ਨਿਭਾਇਆ ਗਿਆ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਲਲਿਤ ਮੋਹਨ ਗੁਪਤਾ, ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਗਿੰਦਰਜੀਤ ਸਿੰਘ ਸੇਖੋਂ ਚੇਅਰਮੈਨ, ਡਾਇਰੈਕਟਰ ਦਸ਼ਮੇਸ਼ ਪਬਲਿਕ ਸਕੂਲ ਸ੍ਰੀ ਜਸਵੀਰ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਅਪੂਰਵ ਦੇਵਗਨ, ਚੇਅਰਮੈਨ ਨਗਰ ਕੌਂਸਲ ਸ੍ਰੀ ਨਰਿੰਦਰ ਸਿੰਘ ਨਿੰਦਾ ,ਪ੍ਰਧਾਨ ਬਾਰ ਐਸੋਸੀਏਸ਼ਨ ਸ੍ਰੀ ਵਿਨੋਦ ਕੁਮਾਰ ਮੈਣੀ, ਸ੍ਰੀ ਗੁਰਦਿੱਤ ਸਿੰਘ ਸੇਖੋਂ, ਐਡਵੋਕੇਟ ਸ੍ਰੀ ਰਾਜ ਕੁਮਾਰ, ਐਕਸੀਅਨ ਸ੍ਰੀ ਰਾਕੇਸ਼ ਕੰਬੋਜ,ਸ੍ਰੀ ਰਾਕੇਸ਼ ਧਵਨ, ਸ੍ਰੀ ਨਵਦੀਪ ਸਿੰਘ ਸੇਠੀ ਅਤੇ ਹੋਰ ਹਾਜ਼ਰ ਸਨ।