ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਮੋਰਿੰਡਾ ਵਿਖੇ ਪੱਕਾ ਮੋਰਚਾ ਲਗਾਤਾਰ 13ਵੇਂ ਦਿਨ ਜਾਰੀ
ਦਲਜੀਤ ਕੌਰ ਭਵਾਨੀਗੜ੍ਹ
ਮੋਰਿੰਡਾ, 28 ਅਕਤੂਬਰ, 2021: ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲਗਾਤਾਰ ਚੱਲ ਰਹੇ ਪੱਕੇ ਮੋਰਚੇ ਦੇ ਤੇਰਵੇਂ ਦਿਨ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਵਿਗਿਆਨਕ) ਨੇ ਮੋਰਚਾ ਸੰਭਾਲਿਆ।
ਅੱਜ ਇਸ ਪੱਕੇ ਮੋਰਚੇ ਵਿੱਚ ਸਾਥੀ ਸੁਖਦੇਵ ਸਿੰਘ ਸੈਣੀ ਸੂਬਾ ਕਨਵੀਨਰ ਅਤੇ ਸਾਥੀ ਰਵਿੰਦਰ ਲੂਥਰਾ ਪ੍ਰਧਾਨ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ (ਵਿਗਿਆਨਕ) ਦੀ ਅਗਵਾਈ ਵਿਚ ਵੱਡੀ ਗਿਣਤੀ ਸਾਥੀਆਂ ਨੇ ਹਾਜਰੀ ਲਵਾਈ। ਸ਼ਹਿਰ ਵਿੱਚ ਮਾਰਚ ਕਰਨ ਸਮੇਂ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮਾਂ ਨੇ ਸਰਕਾਰ ਤੋਂ ਤੁਰੰਤ ਮੁਲਾਜ਼ਮ ਮੰਗਾਂ ਦੀ ਹੱਲ ਕਰਨ ਦੀ ਮੰਗ ਕੀਤੀ।
ਸਾਥੀ ਕੁਲਬੀਰ ਸਿੰਘ ਮੋਗਾ, ਹਰੀਸ਼ ਕੰਬੋਜ਼, ਗਗਨਦੀਪ ਸਿੰਘ ਬਠਿੰਡਾ, ਸੁਰਿੰਦਰ ਕੰਬੋਜ਼, ਸ਼ਿਸ਼ਨ ਕੁਮਾਰ ਅਤੇ ਗੁਰਜੀਤ ਸਿੰਘ ਮੱਲ੍ਹੀ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਾਂਝੇ ਫਰੰਟ ਨਾਲ ਲਗਾਤਾਰ ਮੀਟਿੰਗਾਂ ਵਿੱਚ ਛੇਵੇਂ ਪੰਜਾਬ ਪੇ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਹਿਤਾਂ ਅਨੁਸਾਰ ਸੋਧ ਕੇ ਲਾਗੂ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ, ਪ੍ਰੋਬੇਸ਼ਨ ਪੀਰੀਅਡ ਦੀ ਸ਼ਰਤ ਖਤਮ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਮਿੱਡ ਡੇ ਮੀਲ ਵਰਕਰ, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲੈ ਕੇ ਆਉਣ, ਮੁਫਤ ਰਹਾਇਸ਼ੀ ਭੱਤਾ, ਬਾਰਡਰ ਏਰੀਆ ਭੱਤਾ ਬਹਾਲ ਕਰਨਾ ਅਤੇ ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮ ਤੇ ਪੰਜਾਬ ਦਾ ਪੇ ਕਮਿਸ਼ਨ ਲਾਗੂ ਕਰਨਾ ਮਸਲਿਆਂ 'ਤੇ ਸਹਿਮਤੀ ਬਣਨ ਦੇ ਬਾਵਜੂਦ ਵੀ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ।
ਮੋਰਚੇ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਪੂਰੀਆਂ ਨਾ ਕੀਤੇ ਜਾਣ ਕਾਰਨ ਪੰਜਾਬ ਦੇ ਸਾਰੇ ਮੁਲਾਜ਼ਮ ਵਰਗ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਦੀ ਲਹਿਰ ਫੈਲੀ ਹੋਈ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਕਾਂਗਰਸ ਪਾਰਟੀ ਨੂੰ ਇਸਦਾ ਬਹੁਤ ਭਾਰੀ ਖਮਿਆਜ਼ਾ ਭੁਗਤਨਾ ਪਵੇਗਾ।
ਅੱਜ ਦੇ ਇਸ ਇਕੱਠ ਨੂੰ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਜਰਮਨਜੀਤ ਸਿੰਘ, ਸਤੀਸ਼ ਰਾਣਾ, ਬਾਜ ਸਿੰਘ ਖਹਿਰਾ ਤੋਂ ਇਲਾਵਾ ਗੁਰਜੰਟ ਸਿੰਘ ਮਾਹਲਾ, ਸ਼ਾਮ ਲਾਲ ਫਿਰੋਜਪੁਰ, ਸੁਖਵਿੰਦਰ ਸਿੰਘ ਦੋਦਾ ਮੁਕਤਸਰ, ਰਮਨ ਅਤਰੀ, ਚਮਕੌਰ ਸਿੰਘ ਮੁਕਤਸਰ, ਦਵਾਰਕਾ ਪ੍ਰਸ਼ਾਦਿ, ਮੇਜਰ ਸਿੰਘ ਧੁੰਨ, ਕੁਲਪ੍ਰੀਤ ਸਿੰਘ ਸਮਰਾ, ਦਲਜੀਤ ਸਿੰਘ ਨਵਾਂ ਸ਼ਹਿਰ, ਗੁਰਪਾਲ ਸਿੰਘ ਮਾਨਸਾ, ਜੋਗਿੰਦਰ ਸਿੰਘ ਮਾਹਲਾ, ਮਨੋਜ ਕੁਮਾਰ ਗਰੋਵਰ, ਰਾਜ ਕੁਮਾਰ ਮੋਗਾ, ਰਾਜ ਕੁਮਾਰ ਕੁੱਕੜ ਫਿਰੋਜਪੁਰ, ਬਲਜੋਧ ਸਿੰਘ, ਜਸਪਾਲ ਸਿੰਘ, ਸੰਜੀਵ ਕੁਮਾਰ, ਦਵਿੰਦਰ ਸਿੰਘ ਲੁਧਿਆਣਾ, ਕਾਲਾ ਸਿੰਘ, ਬਲਵੀਰ ਸਿੰਘ,ਮੁਨੀਸ਼ ਕੁਮਾਰ, ਗਰਧਾਰੀ ਲਾਲ, ਗੁਲਜਾਰ ਸਿੰਘ ਫਤਹਿਗੜ੍ਹ ਸਾਹਿਬ, ਮਹਿੰਦਰ ਘੱਲੂ ਫਿਰੋਜਪੁਰ, ਮਨਜਿੰਦਰ ਸਿੰਘ ਪੁੱਡਾ ਲੁਧਿਆਣਾ, ਹਰਭਜਨ ਸਿੰਘ ਪੁੱਡਾ ਜਲੰਧਰ, ਜਗਤਾਰ ਸਿੰਘ ਫਤਹਿਗੜ੍ਹ ਸਾਹਿਬ, ਰਜਿੰਦਰ ਕੌਰ, ਸੁਭੱਧਰਾ ਕੁਮਾਰੀ, ਜਗਪਾਲ ਕੌਰ, ਜਸਵਿੰਦਰ ਕੌਰ, ਗੁਰਦੀਪ ਕੌਰ, ਦਵਿੰਦਰ ਕੌਰ, ਨੀਰੂ ਆਂਸਲ, ਮਨਜੀਤ ਕੌਰ, ਕਿਰਨਜੀਤ ਕੌਰ, ਕੰਵਲਜੀਤ ਕੌਰ ਆਦਿ ਨੇ ਸੰਬੋਧਨ ਕੀਤਾ।