ਪੰਜਾਬ ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਹੋਣਗੇ ਸੀ ਐਮ ਦਾ ਚਿਹਰਾ
ਦੀਪਕ ਗਰਗ
ਚੰਡੀਗੜ੍ਹ, 28 ਨਵੰਬਰ 2021 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਹ ਅਕਾਲੀ ਦਲ-ਬਸਪਾ ਗਠਜੋੜ ਦੇ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਉਹਨਾਂ ਨੇ ਨਿਊਜ਼-18 ਅਤੇ ਜ਼ੀ ਨਿਊਜ਼ ਟੀਵੀ ਚੈਨਲ ਨੂੰ ਇੰਟਰਵਿਊ ਦਿੰਦਿਆਂ ਇਸ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ’ਤੇ ਜੰਮ ਕੇ ਸਿਆਸੀ ਹਮਲੇ ਕੀਤੇ।