ਐਸ ਜੀ ਪੀ ਸੀ ਚੋਣਾਂ ਭਲਕੇ 29 ਨਵੰਬਰ ਨੂੰ, ਸੁਖਬੀਰ ਬਾਦਲ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤਾ ਸੰਬੋਧਨ
ਕੁਲਵਿੰਦਰ ਸਿੰਘ
- ਨਵਾਂ ਪ੍ਰਧਾਨ ਦਲਿਤ ਆਉਣ ਦੀ ਸੰਭਾਵਨਾ
ਅੰਮ੍ਰਿਤਸਰ, 28 ਨਵੰਬਰ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਨਵੇਂ ਪ੍ਰਧਾਨ ਦਾ ਐਲਾਨ ਸੋਮਵਾਰ ਨੂੰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਦੂਜੇ ਪਾਸੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੀ ਐਤਵਾਰ ਸ਼ਾਮ ਨੂੰ ਪਹੁੰਚੇ ਅਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਸੋਮਵਾਰ ਨੂੰ ਹੋਣ ਵਾਲੀਆਂ ਚੋਣਾਂ ਬਾਰੇ ਵੀ ਚਰਚਾ ਵੀ ਕੀਤੀ ਗਈ ।
ਸ਼੍ਰੋਮਣੀ ਕਮੇਟੀ ਵੱਲੋਂ ਸੋਮਵਾਰ ਨੂੰ ਆਮ ਇਕੱਠ ਬੁਲਾਇਆ ਗਿਆ ਹੈ। ਹਰ ਵਾਰ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚੋਣ ਦਾ ਅਧਿਕਾਰ ਦਿੰਦੇ ਹਨ । ਇਸ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਚੁਣਿਆ ਗਿਆ ਨਾਂ ਜਨਰਲ ਇਜਲਾਸ ਵਿੱਚ ਪੇਸ਼ ਕੀਤਾ ਜਾਂਦਾ ਹੈ ਅਤੇ ਸਰਬਸੰਮਤੀ ਨਾਲ ਮੁਖੀ ਦੇ ਨਾਂ 'ਤੇ ਮੋਹਰ ਲਗਾਈ ਜਾਂਦੀ ਹੈ।
ਪੰਜਾਬ ਵਿੱਚ ਸਾਲ 2022 'ਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਕਾਂਗਰਸ ਪਹਿਲਾਂ ਹੀ ਇੱਕ ਦਲਿਤ ਨੂੰ ਮੁੱਖ ਮੰਤਰੀ ਬਣਾ ਕੇ ਇੱਕ ਪਾਰਟੀ ਦੀ ਵੋਟ ਨੂੰ ਝੁਕਾਅ ਚੁੱਕੀ ਹੈ। ਅਜਿਹੇ 'ਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੀ ਸ਼੍ਰੋਮਣੀ ਕਮੇਟੀ ਚੋਣਾਂ 'ਚ ਪ੍ਰਧਾਨ ਦੇ ਅਹੁਦੇ ਲਈ ਦਲਿਤ ਚਿਹਰੇ ਦਾ ਨਾਂ ਪੇਸ਼ ਕਰ ਸਕਦੇ ਹਨ। ਜਿਸ ਦਾ ਲਾਭ ਓਹਨਾਂ ਨੁੰ ਆਓਣ ਵਾਲੀਆਂ ਨਾਲ ਚੋਣਾਂ ਵਿੱਚ ਹੋ ਸਕਦਾ ਹੈ।