ਪ੍ਸਿੱਧ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਕਾਂਗਰਸ ਚ ਸ਼ਾਮਲ ਹੋਏ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 03 ਦਸੰਬਰ 2021- ਪ੍ਰਸਿੱਧ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਅੱਜ 3 ਦਸੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ਚ ਸ਼ਾਮਲ ਹੋ ਗਏ। ਇਕ ਮੌਕੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੀ ਮੌਜੂਦ ਸਨ।