ਅੰਮ੍ਰਿਤਸਰ ਪਹੁੰਚੇ ਕੇਜਰੀਵਾਲ, ਮਾਇਨਿੰਗ ਨੁੰ ਲੈ ਕੇ ਚੰਨੀ ’ਤੇ ਫਿਰ ਕੀਤਾ ਹਮਲਾ
ਅੰਮ੍ਰਿਤਸਰ, 7 ਦਸੰਬਰ, 2021: ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ।
ਇਸ ਮੌਕੇ ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਮਾਇਨਿੰਗ ਮਾਮਲੇ ’ਤੇ ਫਿਰ ਹਮਲਾ ਕੀਤਾ ਤੇ ਕਿਹਾ ਕਿ ਪੰਜਾਬ ਵਿਚ 20 ਹਜ਼ਾਰ ਕਰੋੜ ਰੁਪਏ ਦੀ ਨਜਾਇਜ਼ ਮਾਇਨਿੰਗ ਹੋ ਰਹੀ ਹੈ ਤੇ ਮੁੱਖ ਮੰਤਰੀ ਚੰਨੀ ਦੇ ਆਪਣੇ ਹਲਕੇ ਵਿਚ ਹੀ ਨਜਾਇਜ਼ ਮਾਇਨਿੰਗ ਚਲ ਰਹੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਐਫ ਆਈ ਆਰ ਦਰਜ ਹੋਣੀ ਚਾਹੀਦੀ ਹੈ।
ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਬਣਨ ’ਤੇ ਨਜਾਇਜ਼ ਮਾਇਨਿੰਗ ਬੰਦ ਕੀਤੀ ਜਾਵੇਗੀ ਤੇ ਇਹੀ ਪੈਸਾ ਮਹਿਲਾਵਾਂ ਨੂੰ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਦੇਣ ਵਾਸਤੇ ਵਰਤਿਆ ਜਾਵੇਗਾ।