ਕੇਜਰੀਵਾਲ ਨੇ ਅਧਿਆਪਕਾਂ ਦੀ ਕੁੱਟਮਾਰ ਤੇ ਚੰਨੀ ਸਰਕਾਰ ਬਾਰੇ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ , 08 ਦਸੰਬਰ 2021-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਧਿਆਪਕਾਂ ਦੀ ਕੁੱਟਮਾਰ ਕਰਨ ਤੇ ਘੇਰਿਆ ਹੈ । ਕੇਜਰੀਵਾਲ ਨੇ ਕਿਹਾ ਹੈ ਕਿ ਚੰਨੀ ਜੀ, ਕੀ ਤੁਸੀਂ ਅਧਿਆਪਕਾਂ ਨੂੰ ਇਸ ਤਰ੍ਹਾਂ ਕੁੱਟ ਕੇ ਮਸਲੇ ਹੱਲ ਕਰਦੇ ਹੋ? ਕੁਝ ਅਧਿਆਪਕ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਵਿੱਚ ਟੈਂਕੀ ’ਤੇ ਬੈਠਣ ਲਈ ਮਜਬੂਰ ਹਨ, ਕਈਆਂ ਨੂੰ ਲਾਠੀਆਂ ਨਾਲ ਮਾਰਿਆ ਜਾ ਰਿਹਾ ਹੈ। ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਇਨ੍ਹਾਂ ਸਾਰੇ ਅਧਿਆਪਕਾਂ ਦਾ ਬਣਦਾ ਮਾਨ-ਸਨਮਾਨ ਵਾਪਸ ਕਰ ਦੇਵਾਂਗੇ ਅਤੇ ਇਨ੍ਹਾਂ ਦੇ ਸਾਰੇ ਮਸਲੇ ਹੱਲ ਕਰਾਂਗੇ।