ਸੁਲਤਾਨਪੁਰ ਲੋਧੀ ਦੇ ਸਰਕਾਰੀ ਦਫ਼ਤਰ 'ਚ ਚੋਰੀ
ਬਲਵਿੰਦਰ ਸਿੰਘ ਧਾਲੀਵਾਲ
- ਹਜ਼ਾਰਾਂ ਦਾ ਸਮਾਨ ਲੈਕੇ ਚੋਰ ਰਫੂ ਚੱਕਰ
ਸੁਲਤਾਨਪੁਰ ਲੋਧੀ 14 ਦਸੰਬਰ 2021 - ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਪਾਸੇ ਜਿੱਥੇ ਅਣਪਛਾਤੇ ਚੋਰਾਂ ਵੱਲੋਂ ਨਿਸ਼ਾਨਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਨੂੰ ਬਣਾਇਆ ਜਾ ਰਿਹਾ ਹੈ , ਉਥੇ ਹੀ ਇੱਥੋਂ ਦੇ ਸਰਕਾਰੀ ਖੇਤੀਬਾੜੀ ਦਫ਼ਤਰ ਵਿਖੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਿਸ ਕਮਰੇ ਵਿੱਚ ਕਣਕ ਰੱਖੀਂ ਸੀ। ਉਸ ਕਮਰੇ ਦੇ ਪਿਛਲੇ ਪਾਸੇ ਦੀ ਖਿੜਕੀ ਦੇ ਵਿਚੋਂ ਦੀ ਕਰੀਬ 20 ਕੁਵਿੰਟਲ ਕਣਕ ਚੋਰੀ ਕੀਤੀ ਗਈ। ਜਿਸ ਦੀ ਕੀਮਤ 50 ਤੋਂ ਸੱਠ ਹਜ਼ਾਰ ਦੱਸੀ ਜਾ ਰਹੀ ਹੈ ।
ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਸਥਾਰ ਅਫਸਰ ਪਰਮਿੰਦਰ ਕੁਮਾਰ ਅਤੇ ਡਾਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਸਬਸਿਡੀ ਤੇ ਕਿਸਾਨਾਂ ਦੇ ਬੀਜ਼ ਵਾਸਤੇ ਕਣਕ ਆਈ ਸੀ। ਇਹ ਕਣਕ ਵਾਪਸ ਦਫ਼ਤਰ ਵਿਖੇ ਭੇਜਣੀ ਸੀ। ਜਿਸ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ। ਉਹਨਾਂ ਦਾ ਕਹਿਣਾ ਹੈ ਕਿ ਘਟਨਾ ਦਾ ਪਤਾ ਲੱਗਣ ਤੇ ਅਸੀਂ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਅਤੇ ਪੁਲਿਸ ਨੇ ਪਹੁੰਚ ਕੇ ਪੂਰੀ ਵਾਰਦਾਤ ਦਾ ਜਾਇਜ਼ਾ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਕਹਿਣਾ ਹੈ ਪੁਲਸ ਦਾ
ਇਸ ਮੌਕੇ ਘਟਨਾ ਦੀ ਪੜਤਾਲ ਕਰਨ ਪੁੱਜੇ ਥਾਣਾ ਸੁਲਤਾਨਪੁਰ ਲੋਧੀ ਦੇ ਸਿਟੀ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਚੋਰੀ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਘਟਨਾ ਸਥਾਨ 'ਤੇ ਪੁੱਜ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਥਾਨ ਦੇ ਕੋਲ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਚੈੱਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਮਿਲੇ ਤੱਥਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।