ਨਵਜੋਤ ਸਿੱਧੂ ਦੀ ਪਟਿਆਲਾ ਰੈਲੀ ਰੱਦ
ਜਗਤਾਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪਟਿਆਲਾ 25 ਦਸੰਬਰ 2021:ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਟਿਆਲਾ ਰੈਲੀ ਰੱਦ ਹੋ ਗਈ ਹੈ। ਸਿੱਧੂ ਨੇ ਅੱਜ ਇੱਥੇ ਪਟਿਆਲਾ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਦੀ ਤਾਜਪੋਸ਼ੀ ਤੇ ਦਫ਼ਤਰ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣਾ ਸੀ, ਜਿਸ ਸੰਬੰਧੀ ਸਮਾਗਮ ਦੀਆਂ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਗਈਆਂ ਸਨ। ਪ੍ਰੰਤੂ ਨਵਜੋਤ ਸਿੱਧੂ ਦੇ ਦਿੱਲੀ ਵਿਖੇ ਮੀਟਿੰਗ ਹੋਣ ਕਾਰਨ ਪ੍ਰੋਗਰਾਮ ਨੂੰ ਰੱਦ ਕਰਦਿਆਂ ਅਗਲੇ ਦਿਨਾਂ ਵਿਚ ਕਰਵਾਉਣ ਦਾ ਕਿਹਾ ਜਾ ਰਿਹਾ ਹੈ।