← ਪਿਛੇ ਪਰਤੋ
ਕਾਂਗਰਸ ਵੱਲੋਂ ਵਿਸ਼ਨੁੰ ਸ਼ਰਮਾ ਨੂੰ ਪਟਿਆਲਾ ਸ਼ਹਿਰੀ ਸੀਟ ਤੋਂ ਉਮੀਦਵਾਰ ਬਣਾਉਣ ਦਾ ਫੈਸਲਾ ਚੰਡੀਗੜ੍ਹ, 17 ਜਨਵਰੀ, 2022: ਕਾਂਗਰਸ ਪਾਰਟੀ ਨੇ ਪਟਿਆਲਾ ਦੇ ਸਾਬਕਾ ਮੇਅਰ ਵਿਸ਼ਨੁੰ ਸ਼ਰਮਾ ਨੂੰ ਪਟਿਆਲਾ ਸ਼ਹਿਰੀ ਸੀਟ ਤੋਂ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਸੰਕੇਤ ਦਿੱਤੇ। ਅੱਜ ਸਵੇਰੇ ਹੀ ਵਿਸ਼ਨੁੰ ਸ਼ਰਮਾ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸਨ। ਯਾਦ ਰਹੇ ਕਿ ਬਾਬੂਸ਼ਾਹੀ ਨੇ ਹੀ ਸਭ ਤੋਂ ਪਹਿਲਾਂ ਇਹ ਖਬਰ ਨਸ਼ਰ ਕੀਤੀ ਸੀ ਕਿ ਇਕ ਸੀਨੀਅਰ ਆਗੂ ਅੱਜ ਕਾਂਗਰਸ ਵਿਚ ਸ਼ਾਮਲ ਹੋਵੇਗਾ ਜਿਸਨੁੰ ਪਟਿਆਲਾ ਸ਼ਹਿਰੀ ਸੀਟ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਜਾਵੇਗਾ।ਉਮੀਦਵਾਰੀ ਦਾ ਰਸਮੀ ਐਲਾਨ ਦਿੱਲੀ ਤੋ਼ ਕੀਤਾ ਜਾਵੇਗਾ।
Total Responses : 16084