ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ੍ਰੋਮਣੀ ਅਕਾਲੀ ਦਲ ਸੰਯੁਕਤ ਚ ਸ਼ਾਮਲ ਹੋਏ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 17 ਜਨਵਰੀ 2022- ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਸਰਵਣ ਸਿੰਘ ਫਿਲੌਰ ਅਕਾਲੀ ਸਰਕਾਰ ਦੇ ਵਿਚ ਮੰਤਰੀ ਰਹਿ ਚੁੱਕੇ ਹਨ।
ਸਰਵਣ ਸਿੰਘ ਫਿਲੌਰ ਹੁਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ।