← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 17 ਜਨਵਰੀ 2022: ਸਿਵਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਵੱਲੋਂ ਅੱਜ ਫ਼ਰੀਦਕੋਟ ਵਿਖੇ ਚੱਲ ਰਹੇ ਕੋਰੋਨਾ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ ਉਨ੍ਹਾਂ ਵੱਲੋਂ ਸਿਵਿਲ ਹਸਪਤਾਲ ਵਿਖੇ ਚੱਲ ਰਹੇ ਟੀਕਾਕਰਨ ਕੇਂਦਰ ਦਾ ਨਿਰੀਖਣ ਕੀਤਾ ਗਿਆ l ਇਸ ਮੌਕੇ ਬੋਲਦਿਆਂ ਡਾ ਸੰਜੇ ਕਪੂਰ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਜਿਸ ਕਾਰਨ ਫ਼ਰੀਦਕੋਟ ਜ਼ਿਲ੍ਹੇ ਵਿੱਚ ਵੀ ਕੋਰੋਨਾ ਦੇ ਬਹੁਤ ਕੇਸ ਪਾਜ਼ਿਟਿਵ ਆਉਣੇ ਸ਼ੁਰੂ ਹੋ ਗਏ ਹਨ । ਉਨ੍ਹਾਂ ਵੱਲੋਂ ਕੋਰੋਨਾ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਕਰਨ ਤੇ ਜ਼ੋਰ ਦਿੱਤਾ ਗਿਆ ਅਤੇ ਟੀਕਾਕਰਨ ਸਾਈਟਾਂ ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਪਹੁੰਚ ਕੇ ਟੀਕਾਕਰਨ ਕਰਵਾਉਣ ਤੇ ਜ਼ੋਰ ਦਿੱਤਾ ਗਿਆ । ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਖਾਰ ਸੁੱਕੀ ਖਾਂਸੀ ਜੁਕਾਮ ਆਦਿ ਹੁੰਦਾ ਹੈ ਤਾਂ ਉਸ ਨੂੰ ਆਪਣਾ ਤੁਰੰਤ ਸੈਂਪਲ ਦੇਣਾ ਚਾਹੀਦਾ ਹੈ ਤਾਂ ਕਿ ਸਮਾਂ ਰਹਿੰਦੇ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ l ਉਨ੍ਹਾਂ ਹਸਪਤਾਲ ਵਿਚ ਕੋਰੋਨਾ ਕੇਸਾਂ ਦੇ ਇਲਾਜ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਤੇ ਸੰਤੁਸ਼ਟੀ ਪ੍ਰਗਟਾਈ । ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਮੀਨਾ ਕੁਮਾਰੀ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਲੋਕਾਂ ਨੂੰ ਕੋਰੋਨਾ ਤਾਂ ਬਚਾ ਲਈ ਸੋ ਪ੍ਰਤੀਸ਼ਤ ਟੀਕਾਕਰਨ ਕਰਵਾਉਣ ਲਈ ਕਿਹਾ ਉਨ੍ਹਾਂ ਨੇ ਕਿਹਾ ਕਿ ਟੀਕਾਕਰਨ ਹੀ ਕੋਰੋਨਾ ਤਾਂ ਬਚਾਅ ਲਈ ਇੱਕ ਮਾਤਰ ਹੱਲ ਹੈ ਇਹ ਟੀਕਾਕਰਨ ਜ਼ਰੂਰ ਕਰਵਾਉਣਾ ਚਾਹੀਦਾ ਹੈ ਅਤੇ ਜਿਨ੍ਹਾਂ ਵਿਅਕਤੀਆਂ ਨੂੰ ਪਹਿਲਾ ਟੀਕਾ ਲੱਗ ਚੁੱਕਿਆ ਹੈ ਅਤੇ ਦੂਸਰਾ ਟੀਕੇ ਦਾ ਸਮਾਂ ਹੋ ਗਿਆ ਉਹ ਕੈਂਪਾਂ ਵਿਚ ਆ ਕੇ ਇਹ ਟੀਕਾ ਜ਼ਰੂਰ ਲਗਵਾ ਲੈਣ ਕਿਉਂਕਿ ਜਨਤਕ ਥਾਵਾਂ ਬੱਸਾਂ ਵਿੱਚ ਸਫ਼ਰ ਅਤੇ ਹੋਰ ਵੀ ਜੋ ਸਰਕਾਰੀ ਸਹੂਲਤਾਂ ਮਿਲਣੀਆਂ ਹਨ ਉਹ ਟੀਕਾਕਰਨ ਪੂਰਾ ਨਾ ਹੋਣ ਤੇ ਮੁਸ਼ਕਲ ਆ ਸਕਦੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ ਇਸ ਲਈ ਸਾਰੇ ਲੋਕਾਂ ਨੂੰ ਆਪਣਾ ਫਰਜ਼ ਨਿਭਾਉਂਦੇ ਹੋਏ ਸਮਾਜ ਅਤੇ ਦੇਸ਼ ਨੂੰ ਕਰੋਨਾ ਦੀ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ ।
Total Responses : 526