ਸੰਯੁਕਤ ਸਮਾਜ ਮੋਰਚਾ ਅਤੇ ਚਢੂਨੀ ਦੀ ਪਾਰਟੀ ਵਿਚਾਲੇ ਹੋਇਆ ਸਮਝੌਤਾ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 17 ਜਨਵਰੀ, 2022: ਸੰਯੁਕਤ ਸਮਾਜ ਮੋਰਚਾ ਨੇ ਅੱਜ ਆਪਣੇ 20 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਸ: ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਪ੍ਰਧਾਨ ਸ: ਗੁਰਨਾਮ ਸਿੰਘ ਚਢੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵਿਚਾਲੇ ਚੋਣ ਸਮਝੌਤਾ ਵੀ ਸਿਰੇ ਚੜ੍ਹ ਗਿਆ ਹੈ।
ਇਸੇ ਦੌਰਾਨ 10 ਉਹ ਸੀਟਾਂ ਦੀ ਨਿਸ਼ਾਨਦੇਹੀ ਵੀ ਕਰ ਦਿੱਤੀ ਜਿਹੜੀਆਂ ਚਢੂਨੀ ਦੀ ਪਾਰਟੀ ਨੂੰ ਦਿੱਤੀਆਂ ਜਾ ਰਹੀਆਂ ਹਨ। ਅੱਜ ਇਹ ਵੀ ਐਲਾਨਂ ਕੀਤਾ ਗਿਆ ਕਿ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਚੋਣ ਨਹੀਂ ਲੜਣਗੇ।
ਪੜੋ: ਸੰਯੁਕਤ ਸਮਾਜ ਮੋਰਚਾ ਵੱਲੋਂ ਐਲਾਨੇ ਗਏ 20 ਉਮੀਦਵਾਰਾਂ ਦੀ ਸੂਚੀ ਹੇਠ ਅਨੁਸਾਰ ਹੈ: