ਆਈ. ਏ. ਐੱਲ. ਫੈਕਟਰੀ (ਹਰਕਿਸ਼ਨਪੁਰਾ) ਦੇ ਕਰਮਚਾਰੀ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀ ਖਿਲਾਫ਼ ਮੀਟਿੰਗ ਕਰਦੇ ਹੋਏ।
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 17 ਜਨਵਰੀ, 2022: ਭਵਾਨੀਗੜ੍ਹ ਨੇੜਲੇ ਪਿੰਡ ਹਰਕਿਸ਼ਨਪੁਰਾ ਵਿਖੇ ਚੱਲ ਰਹੀ ਆਈ. ਏ. ਐੱਲ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਨਾਲ ਹੋਈਆਂ ਧੱਕੇਸ਼ਾਹੀਆਂ ਅਤੇ ਕਰਮਚਾਰੀਆਂ ਦੀਆਂ ਨਾਜਾਇਜ਼ ਬਦਲੀਆਂ ਦੇ ਖਿਲਾਫ਼ 'ਇੰਡੀਅਨ ਅਕਰੈਲਿਕਸ ਵਰਕਜ਼ ਯੂਨੀਅਨ' ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸੰਘਰਸ਼ ਸੰਬੰਧੀ ਵਿਚਾਰ-ਚਰਚਾ ਕੀਤੀ ਗਈ।
ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਡੀਅਨ ਅਕਰੈਲਿਕ ਵਰਕਰਜ਼ ਯੂਨੀਅਨ ਦੇ ਪ੍ਰਧਾਨ ਭੋਲਾ ਖਾਂ ਨੇ ਦੱਸਿਆ ਕਿ ਫੈਕਟਰੀ ਦੀ ਮੈਨੇਜਮੈਂਟ ਵੱਲੋਂ ਕੁਝ ਲੋਕਲ ਕਰਮਚਾਰੀਆਂ ਦੀ ਗ਼ਲਤ ਤਰੀਕੇ ਨਾਲ ਟਰਾਂਸਫਰ ਅਤੇ ਇੱਕ ਕਰਮਚਾਰੀ ਨੂੰ ਸਸਪੈਂਡ ਕੀਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਕਰਮਚਾਰੀਆਂ ਨਾਲ ਹੋ ਰਹੇ ਧੱਕੇ ਨੂੰ ਲੈ ਕੇ ਅੱਜ ਸਾਡੀ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਯੂਨੀਅਨ ਦੇ ਕੁਝ ਆਗੂਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਗੱਲਬਾਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਸਾਡੀ ਪ੍ਰਬੰਧਕ ਕਮੇਟੀ ਵੱਲੋਂ ਕਾਫੀ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਇਸ ਸਮੱਸਿਆ ਦਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਫੈਕਟਰੀ ਦੀ ਮੈਨੇਜਮੈਂਟ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਰ ਸਾਡੀਆਂ ਮੰਗਾਂ ਨੂੰ ਜਲਦੀ ਨਹੀਂ ਪੂਰਾ ਕੀਤਾ ਜਾਂਦਾ ਤਾਂ ਵੱਡਾ ਪ੍ਰਦਰਸ਼ਨ ਵਿੱਢਿਆ ਜਾਵੇਗਾ।
ਇਸ ਮੌਕੇ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਮਨਜੀਤ ਸਿੰਘ ਘਰਾਚੋਂਂ ਨੇ ਦੱਸਿਆ ਕਿ ਫੈਕਟਰੀ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਨਾਲ ਕੀਤਾ ਜਾ ਰਿਹਾ ਧੱਕਾ ਨਹੀਂ ਹੋਣ ਦੇਵਾਂਗੇ ਅਤੇ ਜਲਦ ਹੀ ਫੈਕਟਰੀ ਮੈਨੇਜਮੈਂਟ ਨਾਲ ਮੀਟਿੰਗ ਕਰਕੇ ਇਸ ਸਮੱਸਿਆ ਨੂੰ ਹੱਲ ਕੀਤਾ ਜਾਵੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਨਰਲ ਸੈਕਟਰੀ ਅਮਨਦੀਪ ਸਿੰਘ ਰਾਏ, ਕੈਸ਼ੀਅਰ ਗੁਰਮੀਤ ਸਿੰਘ, ਸੁਭਾਸ਼ ਚੰਦ, ਕੁਲਦੀਪ ਸਿੰਘ, ਮੱਖਣ ਸਿੰਘ ਅਤੇ ਹੋਰ ਫੈਕਟਰੀ ਕਰਮਚਾਰੀ ਮੌਜੂਦ ਸਨ।