ਚੰਡੀਗੜ੍ਹ 17 ਜਨਵਰੀ 2022: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਲੱਖਾਂ-ਕਰੋੜਾਂ ਸੰਤਾਂ ਮਹਾਂਪੁਰਸ਼ਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਯੁੱਗ ਪੁਰਸ਼ ਸੰਤ ਸ਼੍ਰੀ ਰਵਿਦਾਸ ਜੀ ਮਹਾਰਾਜ ਦਾ ਨਾਂ ਲੈਂਦਿਆਂ 14 ਫਰਵਰੀ ਤੋਂ 20 ਫਰਵਰੀ ਤੱਕ ਵਿਧਾਨ ਸਭਾ ਚੋਣਾਂ 2022 ਦੀ ਤਰੀਕ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਗਈ ਅਪੀਲ 'ਤੇ ਢੁਕਵੇਂ ਸਮੇਂ 'ਤੇ ਸਹੀ ਕਦਮ ਚੁੱਕੇ ਜਾਣ ਦੇ ਫੈਸਲੇ ਲਈ ਅਸੀਂ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
ਚੁੱਘ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਲੱਖਾਂ ਸੰਤ ਰਵਿਦਾਸ ਜੀ ਦੇ ਪੈਰੋਕਾਰ ਉਨ੍ਹਾਂ ਦੇ ਜਨਮ ਦਿਵਸ ਮੌਕੇ ਆਪਣੀ ਹਾਜ਼ਰੀ ਦਰਜ ਕਰਵਾਉਣ ਲਈ ਕਾਸ਼ੀ ਵਾਰਾਣਸੀ ਆਉਂਦੇ ਹਨ।
ਚੁੱਘ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ ਅਤੇ ਸੰਤ ਰਵਿਦਾਸ ਜੀ ਮਹਾਰਾਜ ਦੇ ਜਨਮ ਦਿਨ ਨੂੰ ਧਿਆਨ 'ਚ ਰੱਖਦਿਆਂ 20 ਫਰਵਰੀ ਨੂੰ ਵੋਟਾਂ ਪਾਉਣ ਦੀ ਮਿਤੀ ਤੈਅ ਕਰਨ ਲਈ ਚੋਣ ਕਮਿਸ਼ਨ ਦਾ ਧੰਨਵਾਦ ਕੀਤਾ।