ਕੇਜਰੀਵਾਲ ਨੇ ਈਡੀ ਦੇ ਛਾਪੇ ਬਾਰੇ ਕੀ ਕਿਹਾ, ਪੜ੍ਹੋ
ਬਾਬੂਸ਼ਾਹੀ ਨੈੱਟਵਰਕ
ਮੋਹਾਲੀ, 18 ਜਨਵਰੀ 2022- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਏਅਰਪੋਰਟ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੀ ਛਾਪੇਮਾਰੀ ਹੋਈ ਹੈ ਅਤੇ ਚੰਨੀ ਦੇ ਰਿਸ਼ਤੇਦਾਰ ਤੇ ਪਰਿਵਾਰ ਤੇ ਰੇਤ ਚੋਰੀ ਦਾ ਦੋਸ਼ ਲੱਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਦਾ ਪਰਿਵਾਰ ਰੇਤ ਚੋਰੀ ਕਰਦਾ ਰਿਹਾ ਹੈ।