ਚੋਣ ਪ੍ਰਚਾਰ ਲਈ ਆਪ ਵਲੋਂ ਤੀਜੇ ਦਰਜੇ ਦੀਆਂ ਹਰਕਤਾਂ, ਇਕ ਅਭਿਨੇਤਰੀ ਨੂੰ ਦੱਸਿਆ ਗਿਆ ਮੁੱਖ ਮੰਤਰੀ ਦੀ ਕੁਰਸੀ
ਦੀਪਕ ਗਰਗ,ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ 19 ਜਨਵਰੀ 2022- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੰਸਦ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਘੋਸ਼ਣਾ ਦੇ ਤੁਰੰਤ ਬਾਅਦ, ਪਾਰਟੀ ਦੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਵੀਡੀਓ ਸ਼ੇਅਰ ਕੀਤਾ ਗਿਆ। ਇਹ ਵੀਡੀਓ 'ਦਿਲ ਦਾ ਮਾਮਾਲ ਹੈ ਦਿਲਬਰ' ਗੀਤ 'ਤੇ ਬਣਾਇਆ ਗਿਆ ਹੈ। ਇਸ ਵਿੱਚ ਅਦਾਕਾਰਾ ਵਿਦਿਆ ਬਾਲਨ ਨੂੰ ਮੁੱਖ ਮੰਤਰੀ ਦੀ ਕੁਰਸੀ ਦੱਸਿਆ ਗਿਆ ਹੈ। ਹੁਣ ਇਸ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਆਗੂਆਂ ਸਮੇਤ ਕਈ ਯੂਜਰਾਂ ਨੇ ਇਸ 'ਤੇ ਇਤਰਾਜ਼ ਜਤਾਇਆ ਹੈ।
https://twitter.com/AamAadmiParty/status/1483337152742461444?t=3cvlcLnEYKrjjI9NjbBBgw&s=19
ਵੀਡੀਓ ਦੀ ਸ਼ੁਰੂਆਤ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਲੜਦੇ ਨਜ਼ਰ ਆ ਰਹੇ ਹਨ। ਦੋਵੇਂ ਮੁੱਖ ਮੰਤਰੀ ਦੀ ਕੁਰਸੀ ਲਈ ਲੜਦੇ ਨਜ਼ਰ ਆ ਰਹੇ ਹਨ। ਅੰਤ ਵਿੱਚ ਭਗਵੰਤ ਮਾਨ ਦੀ ਐਂਟਰੀ ਹੁੰਦੀ ਹੈ। ਵੀਡੀਓ 'ਚ ਕੇਜਰੀਵਾਲ ਅਤੇ ਰਾਹੁਲ ਗਾਂਧੀ ਵੀ ਦਿਖਾਈ ਦੇ ਰਹੇ ਹਨ। ਅਭਿਨੇਤਰੀ ਨੂੰ ਮੁੱਖ ਮੰਤਰੀ ਦੀ ਕੁਰਸੀ ਦਿਖਾਉਣ ਤੋਂ ਬਾਅਦ ਲੋਕਾਂ ਨੇ ਇਸ 'ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਕੁਝ ਲੋਕ ਇਸ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਅਪਮਾਨ ਵੀ ਕਹਿ ਰਹੇ ਹਨ। ਇਕ ਯੂਜਰ ਨੇ ਇਸ ਬਾਰੇ ਮਹਿਲਾ ਕਮਿਸ਼ਨ ਨੂੰ ਕਾਰਵਾਹੀ ਬਾਰੇ ਗੱਲ ਕੀਤੀ ਹੈ।
https://twitter.com/INCPunjab/status/1483373401574379523?t=XpgNOsfH4x90MAog4Ulljg&s=19