ਯੂਥ ਆਗੂ ਸਿਮਰਜੀਤ ਸਿੰਘ ਸਲੈਚ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ
ਦੀਦਾਰ ਗੁਰਨਾ
ਰਾਜਪੁਰਾ 23 ਜਨਵਰੀ : ਅੱਜ ਰਾਜਪੁਰਾ ਵਿੱਚ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਰਨਲ ਸਕੱਤਰ ਸਿਮਰਜੀਤ ਸਿੰਘ ਸਲੈਚ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ , ਸਿਮਰਜੀਤ ਸਿੰਘ ਸਲੈਚ ਅਤੇ ਉਨ੍ਹਾਂ ਦਾ ਪਰਿਵਾਰ ਕਾਫੀ ਲੰਮੇ ਸਮੇਂ ਤੋਂ ਅਕਾਲੀ ਦਲ ਵਿੱਚ ਆਪਣੀਆਂ ਸੇਵਾਵਾਂ ਦੇ ਰਿਹਾ ਸੀ ਅਤੇ ਹਲਕੇ ਵਿੱਚ ਕੱਟੜ ਅਕਾਲੀ ਪਰਿਵਾਰ ਮੰਨਿਆ ਜਾਂਦਾ ਸੀ , ਪਰੰਤੂ ਅੱਜ ਬੀਤੇ 5 ਸਾਲਾਂ ਵਿਚ ਕੀਤੇ ਵਿਧਾਇਕ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ , ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੱਸਿਆ ਕਿ ਅੱਜ ਕੱਟੜ ਅਕਾਲੀ ਸਲੈਚ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਮੈਨੂੰ ਬਹੁਤ ਖੁਸ਼ੀ ਹੈ ਅਤੇ ਮੈਂ ਉਨ੍ਹਾਂ ਨੂੰ ਵਧਾਈ ਦਿੰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਦਾ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ , ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਦਿੱਤੇ ਕਾਂਗਰਸ ਪਾਰਟੀ ਦੇ ਬਿਆਨ ਤੇ ਉਨ੍ਹਾਂ ਕਿਹਾ ਕਿ ਜਿਹੜੇ ਕੰਮ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੋ ਮਹੀਨਿਆਂ ਦੇ ਵਿਚ ਕੀਤੇ ਗਏ ਹਨ ਉਹ ਕੰਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਕਿਉਂ ਨਹੀਂ ਕੀਤੇ ਗਏ , ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਿਲਕੁਲ ਬੇਦਾਗ਼ ਸ਼ਖਸ਼ੀਅਤ ਹਨ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਬਾਰੇ ਅਜਿਹੀਆਂ ਗੱਲਾਂ ਨਹੀਂ ਕਰਨੀਆਂ ਚਾਹੀਦੀਆਂ , ਇਸ ਮੌਕੇ ਤੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਵਿਨੇ ਨਿਰੰਕਾਰੀ, ਨਗਰ ਕੌਂਸਲ ਦੇ ਸੀਨੀਅਰ ਵਾਇਸ ਪ੍ਰਧਾਨ ਅਮਨਦੀਪ ਸਿੰਘ ਨਾਗੀ, ਐੱਮ ਸੀ ਭੁਪਿੰਦਰ ਸੰਜੂ, ਐੱਮ ਸੀ ਦਲਵੀਰ ਸੱਗੂ, ਐਮ ਸੀ ਮਨੀਸ਼ ਮਜਾਲ, ਅਤੇ ਹੋਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ
ਇਸ ਮੌਕੇ ਤੇ ਸ਼ਾਮਲ ਹੋਏ ਸਿਮਰਨਜੀਤ ਸਿੰਘ ਸਲੈਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਬੀਤੇ ਪੰਜ ਸਾਲਾਂ ਵਿਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਅੱਜ ਅਸੀਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਅਤੇ ਵਿਸ਼ਵਾਸ ਦਿਵਾਉਂਦੇ ਹਾਂ ਉਹਨਾਂ ਨੂੰ ਸਾਡੀ ਵਾਰਡ ਵਿੱਚੋ ਪੱਚੀ ਸੌ ਤੋਂ ਤਿੰਨ ਹਜ਼ਾਰ ਦੀ ਵੋਟਾਂ ਦੀ ਲੀਡ ਨਾਲ ਜਿਤਾ ਕੇ ਪੰਜਾਬ ਦੀ ਵਿਧਾਨ ਸਭਾ ਵਿਚ ਭੇਜਾਂਗੇ