ਨਿਤਿਨ ਰੇਖੀ ਨੂੰ ਹਲਕਾ ਰਾਜਪੁਰਾ ਤੋਂ ਸੋਸ਼ਲ ਮੀਡੀਆ ਸੈੱਲ ਦਾ ਪ੍ਰਧਾਨ ਨਿਯੁਕਤ ਕਰਦੇ ਵਿਧਾਇਕ ਕੰਬੋਜ਼
ਦੀਦਾਰ ਗੁਰਨਾ
ਰਾਜਪੁਰਾ 23 ਜਨਵਰੀ : ਬੀਤੇ ਦਿਨੀਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਨਿਤਿਨ ਰੇਖੀ ਨੂੰ ਅੱਜ ਯੂਥ ਕਾਂਗਰਸ ਵੱਲੋਂ ਇਕ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਯੂਥ ਕਾਂਗਰਸ ਵੱਲੋਂ ਅੱਜ ਨਿਤਿਨ ਰੇਖੀ ਨੂੰ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ ਦੇ ਗ੍ਰਹਿ ਵਿਖੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਕੰਬੋਜ਼ ਵੱਲੋਂ ਹਲਕਾ ਰਾਜਪੁਰਾ ਤੋਂ ਸੋਸ਼ਲ ਮੀਡੀਆ ਮੀਡੀਆ ਸੈਲ ਰਾਜਪੁਰਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ , ਇਸ ਮੌਕੇ ਤੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਹਲਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦਿਆਲ ਸਿੰਘ ਕੰਬੋਜ,ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੇ ਦੱਸਿਆ ਕਿ ਅੱਜ ਹਲਕਾ ਰਾਜਪੁਰਾ ਤੋਂ ਨਿਤਿਨ ਰੇਖੀ ਨੂੰ ਉਹਨਾਂ ਦੀ ਕਾਂਗਰਸ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਅੱਜ ਸੋਸ਼ਲ ਮੀਡੀਆ ਸੈਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਦੇ ਅਸੀਂ ਉਹਨਾਂ ਨੂੰ ਵਧਾਈ ਦਿੰਦੇ ਹਾਂ ਅਤੇ ਅਸੀਂ ਆਸ ਰੱਖਦੇ ਹਨ ਕਿ ਆਉਣ ਵਾਲੇ ਸਮੇਂ ਵਿੱਚ ਵੀ ਨੀਤਿਨ ਰੇਖੀ ਵੱਲੋਂ ਆਪਣੀਆਂ ਸੇਵਾਵਾਂ ਇਸੇ ਤਰ੍ਹਾਂ ਕਾਂਗਰਸ ਪਾਰਟੀ ਵਿੱਚ ਜਾਰੀ ਰੱਖਣਗੇ
ਕੀ ਕਹਿਣੈ ਨਿਤਿਨ ਰੇਖੀ ਦਾ
ਇਸ ਮੌਕੇ ਤੇ ਨਵ ਨਿਯੁਕਤ ਹਲਕਾ ਰਾਜਪੁਰਾ ਤੋਂ ਸੋਸ਼ਲ ਮੀਡੀਆ ਸੈਲ ਰਾਜਪੁਰਾ ਦੇ ਪ੍ਰਧਾਨ ਨਿਤਨ ਰੇਖੀ ਨੇ ਕਿਹਾ ਕਿ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਵੱਲੋਂ ਉਹਨਾਂ ਪ੍ਰਤੀ ਦਿਖਾਏ ਇਸ ਪਿਆਰ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਜਾਵੇਗਾ , ਇਸ ਮੌਕੇ ਉਹਨਾਂ ਵੱਲੋਂ ਕਿਹਾ ਗਿਆ ਵੱਲੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਦਿੱਤੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਵੱਧ ਤੋਂ ਵੱਧ ਯੂਥ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ.