ਸਮਾਜ ਸੇਵੀ ਚਮਨਦੀਪ ਮਿਲਖੀ ਅਤੇ ਢੀਂਡਸਾ ਗਰੁੱਪ ਦੇ ਕਈ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਮੂਲੀਅਤ
- ਸੰਗਰੂਰ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਭਰਪੂਰ ਹੁੰਗਾਰਾਂ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 23 ਜਨਵਰੀ, 2022: ਸਮਾਜ ਸੇਵੀ ਚਮਨਦੀਪ ਸਿੰਘ ਮਿਲਖੀ ਅਤੇ ਸੁਖਦੇਵ ਸਿੰਘ ਢੀਂਡਸਾ ਗਰੁੱਪ ਦੇ ਕਈ ਆਗੂਆਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸਮੂਲੀਅਤ ਕਰਵਾਈ ਗਈ। ਚਮਨਦੀਪ ਸਿੰਘ ਮਿਲਖੀ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਖਿਆਲ ਤਿਆਗ ਕਰਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਮੂਲੀਅਤ ਕਰਨ ਨਾਲ ਪਾਰਟੀ ਦੇ ਸੰਗਰੂਰ ਤੋਂ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੀ ਚੋਣ ਮੁਹਿੰਮ ਨੂੰ ਭਰਪੂਰ ਹੁੰਗਾਰਾਂ ਮਿਲਿਆ ਹੈ।
ਇਸ ਮੌਕੇ ਇੰਦਰਜੀਤ ਸਿੰਘ ਤੂਰ, ਬਲਵੰਤ ਸਿੰਘ ਸੇਰਗਿੱਲ, ਪ੍ਰਿੰਸੀਪਲ ਗੁਰਦੇਵ ਸਿੰਘ, ਬੀਟਾ ਭਵਾਨੀਗੜ੍ਹ, ਵਰਿਆਮ ਸਿੰਘ, ਡਾ. ਸੁਖਚੈਨ ਸਾਰੋਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਮੂਲੀਅਤ ਕੀਤੀ, ਇਨ੍ਹਾਂ ਸਭ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਸਭ ਲੋਕਾਂ ਵੱਲੋਂ ਅਤੇ ਚਮਨਦੀਪ ਸਿੰਘ ਮਿਲਖੀ ਵੱਲੋਂ ਪਿਛਲੇ ਸਮੇਂ 'ਚ ਸਮਾਜ ਸੇਵਾ ਪ੍ਰਤੀ ਨਿਭਾਈਆਂ ਸੇਵਾਵਾਂ ਸਲਾਘਾਯੋਗ ਹਨ ਤੇ ਇਨ੍ਹਾਂ ਦਾ ਇਲਾਕੇ 'ਚ ਬਹੁਤ ਸਤਿਕਾਰ ਹੈ ਤੇ ਅੱਜ ਇਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਾਮਿਲ ਹੋਣਾ ਪਾਰਟੀ ਲਈ ਮਾਣ ਵਾਲੀ ਗੱਲ ਹੈ ਤੇ ਸਮਾਜ ਸੇਵਾ ਨੂੰ ਸਮਰਪਿਤ ਲੋਕਾਂ ਦਾ ਪਾਰਟੀ ਨਾਲ ਜੁੜਨਾ ਸਾਡੇ ਲਈ ਸੁਭ ਸੰਕੇਤ ਹੈ।
ਇਸ ਮੌਕੇ ਚਮਨਦੀਪ ਸਿੰਘ ਮਿਲਖੀ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਮੁੱਢਲਾ ਫਰਜ਼ ਸਮਾਜ ਸੇਵਾ ਹੀ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮਾਜ ਵਿੱਚ ਲੋੜਵੰਦ ਲੋਕਾਂ ਦੀ ਮੱਦਦ ਕੀਤੀ ਗਈ ਹੈ ਤੇ ਉਨ੍ਹਾਂ ਵੱਲੋਂ ਰਾਜਨੀਤੀ ਦੇ ਪਲੇਟਫਾਰਮ ਤੇ ਤੁਰਦਿਆਂ ਸ਼ੋ੍ਮਣੀ ਅਕਾਲੀ ਦਲ 'ਚ ਭਰੋਸਾ ਕਰਦਿਆਂ ਅੱਜ ਪਾਰਟੀ ਦਾ ਪੱਲਾ ਫੜਿਆ ਹੈ ਕਿ ਭਵਿੱਖ 'ਚ ਸ਼ੋ੍ਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀ ਯਕੀਨੀ ਹੋਵੇਗਾ।
ਇਸ ਮੌਕੇ ਚਮਨਦੀਪ ਸਿੰਘ ਮਿਲਖੀ ਦਾ ਸਵਾਗਤ ਕਰਦਿਆਂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਮਿਲਖੀ ਵਰਗੇ ਸਮਾਜ ਸੇਵਾ ਨੂੰ ਸਮਰਪਿਤ ਲੋਕਾਂ ਦਾ ਪਾਰਟੀ ਨਾਲ ਜੁੜਨ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬੇ ਦੇ ਇਨਸਾਫ਼ ਪਸੰਦ ਲੋਕ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਸ਼ਵਾਸ ਕਰਦੇ ਹਨ।