ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੇ ਨਾਲ-ਨਾਲ 3 ਦਿਨ ਲਈ ਗ੍ਰਿਫਤਾਰੀ 'ਤੇ ਲਾਈ ਸੀ ਰੋਕ
ਲੁਧਿਆਣਾ, 25 ਜਨਵਰੀ 2022 - ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕੇ 23 ਤਾਰੀਕ ਦਿਨ ਨੂੰ ਹੁਕਮ ਸੁਣਾਏ ਗਏ ਅਤੇ 24 ਤਾਰੀਕ ਨੂੰ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੇ ਹੁਕਮ ਜਾਰੀ ਹੋਏ ਸਨ।
ਪੜ੍ਹੋ ਅਦਾਲਤ ਦੇ ਹੁਕਮਾਂ ਦੀ ਕਾਪੀ....
https://drive.google.com/file/d/1Qv8xq1vtG0NpMG2Qd3BJ0RwUYcRfSMa3/view?usp=sharing
ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਮਜੀਠੀਆ ਬੀਤੇ ਦਿਨ ਹਾਈ ਕੋਰਟ ਵਲੋਂ ਪਾਸ ਕੀਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ਵਿਚ ਕਰਨਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ ਮਾਨਯੋਗ ਅਦਾਲਤ ਵਲੋਂ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਸਵੀਕਾਰ ਕਰਦਿਆਂ ਤਿੰਨ ਦਿਨ ਲਈ ਗ੍ਰਿਫ਼ਤਾਰੀ 'ਤੇ ਰੋਕ ਲਗਾਉਂਦਿਆਂ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ।
ਹਾਲਾਂਕਿ ਅੱਜ ਸਵੇਰੇ ਪੁਲਿਸ ਵੱਲੋਂ ਅਦਾਲਤਾਂ ਦੇ ਹੁਕਮਾਂ ਖਿਲਾਫ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ ਦੀ ਰਣਜੀਤ ਐਵਨਿਊ ਕਲੋਨੀ ਵਿਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ ਸੀ।