ਓਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਨੇ 73 ਵਾਂ ਗਣਤੰਤਰ ਦਿਵਸ ਮਨਾਇਆ
ਬਾਬੂਸ਼ਾਹੀ ਨੈੱਟਵਰਕ
ਰੂਪਨਗਰ, 26 ਜਨਵਰੀ 2022- ਓਬੀਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਦੇ ਰੋਪੜ ਸਥਿਤ ਦਫ਼ਤਰ ਵਿਖੇ 73 ਵਾਂ ਗਣਤੰਤਰ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ।ਇਸ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸੂਬਾ ਚੇਅਰਮੈਨ ਸ ਗੁਰਿੰਦਰ ਪਾਲ ਸਿੰਘ ਬਿੱਲਾ ਵੱਲੋਂ ਨਿਭਾਈ ਗਈ ।ਇਸ ਮੌਕੇ ਬਿੱਲਾ ਨੇ ਬੋਲਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਕੁਰਬਾਨ ਹੋਏ ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਕਾਂਗਰਸ ਪਾਰਟੀ ਵੱਲੋ ਦੇਸ਼ ਦੀ ਅਜਾਦੀ ਅਤੇ ਅਜਾਦੀ ਤੋ ਬਾਦ ਦੇਸ਼ ਦੇ ਨਵ ਨਿਰਮਾਣ ਵਿੱਚ ਭਾਰੀ ਯੋਗਦਾਨ ਪਾਉਣ ਦੀ ਵੀ ਸ਼ਲਾਘਾ ਕੀਤੀ।
ਅੱਜ ਦੇ ਦਿਨ ਉਹਨਾਂ ਨੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਨੂੰ ਮੌਲਿਕ ਅਧਿਕਾਰ ਅਤੇ ਸਮਾਨਤਾ ਵਰਗੇ ਮੌਲਿਕ ਅਧਿਕਾਰ ਦੇਣ ਨਾਲ ਦੇਸ਼ ਵਿਚ ਅਮੀਰ , ਗਰੀਬ ਅਤੇ ਜਾਤ ਪਤ ਦਾ ਪਾੜਾ ਖਤਮ ਕਰ ਕੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਤੇ ਪਾਲ ਚੰਦ ਵਰਮਾ, ਅਸਿਸਟੈਂਟ ਪ੍ਰੋਫੈਸਰ ਸੁਖਵਿੰਦਰ ਸਿੰਘ, ਕੌਂਸਲਰ ਅਮਰਿੰਦਰ ਸਿੰਘ ਰੀਹਲ, ਐਡਵੋਕੇਟ ਦੀਪਇੰਦਰ ਰੀਹਲ, ਮਹਿੰਦਰ ਸਿੰਘ ਰਾਜਾ, ਜਤਿੰਦਰ ਸਿੰਘ ਬਿੱਟੂ, ਮਾਨ ਸਿੰਘ ਮਾਨਾ ਸੋਲਖੀਆਂ, ਗੁਲਾਮ ਰਸੂਲ ਗਾਮਾ,ਨਵਦੀਪ ਸਿੰਘ ਢਿਲੋਂ ਤੋਂ ਇਲਾਵਾ ਹੋਰ ਕਈ ਵਰਕਰ ਸਾਹਿਬਾਨ ਹਾਜ਼ਰ ਸਨ।