ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ, ਮਾਮਲਾ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ
ਚੰਡੀਗੜ੍ਹ, 14 ਮਈ 2022 - 12ਵੀਂ ਜਮਾਤ ਦੇ ਇਤਿਹਾਸ ਦੀ ਕਿਤਾਬ 'ਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਵਿਵਾਦਤ ਪੁਸਤਕਾਂ ਦੇ ਮਾਮਲੇ 'ਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ 'ਚ ਧਾਰਾ 295-A, 153-A, 504, ਅਤੇ 120-B ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐਫ ਆਈ ਆਰ ਦੀ ਕਾਪੀ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ..........
https://drive.google.com/file/d/1LkrtBiuIg_bI9vrs00hT-DO3joYaAOJO/view?usp=sharing