ਸ਼੍ਰੋਮਣੀ ਕਮੇਟੀ ਵਲੋਂ ਕਮੇਡੀਅਨ ਭਾਰਤੀ ਸਿੰਘ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 16 ਮਈ 2022- ਕਮੇਡੀਅਨ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਨੂੰ ਲੈ ਕੇ ਕੀਤੀ ਟਿੱਪਣੀ
ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ।
ਸ਼੍ਰੋਮਣੀ ਕਮੇਟੀ ਵਲੋਂ ਭਾਰਤੀ ਸਿੰਘ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ
ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤੀ ਸਿੰਘ ਨੂੰ ਸਿੱਖੀ ਸਰੂਪ ਦੇ ਖਿਲਾਫ ਕੀਤੀ ਟਿੱਪਣੀ ਨੂੰ ਲੈ ਕੇ ਗ੍ਰਿਫਤਾਰ ਕਰਨਾ
ਚਾਹੀਦਾ ਹੈ। ਨਿਊਜ਼ 18 ਦੇ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਭਾਰਤੀ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਹੈ।