ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਉਣਗੇ ਕਿਸਾਨ, ਹਜ਼ਾਰਾਂ ਦੀ ਗਿਣਤੀ ਵਿਚ ਮੁਹਾਲੀ ਪਹੁੰਚੇ
ਬਾਬੂਸ਼ਾਹੀ ਨੈੱਟਵਰਕ
ਮੁਹਾਲੀ,17 ਮਈ 2022-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿਖੇ ਪਹੁੰਚੇ ਹਨ। ਅੱਜ 17 ਮਈ
ਨੂੰ ਕਿਸਾਨ ਜੱਥੇਬੰਦੀਆਂ ਵਲੋਂ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਕਿਸਾਨਾਂ ਵਲੋਂ ਝੋਨੇ ਦੀ ਲੁਆਈ 10
ਜੂਨ ਤੋਂ ਸ਼ੁਰੂ ਕਰਨ, ਕਣਕ ਦੇ ਘੱਟ ਝਾਡ਼ ਤੇ ਬੋਨਸ 500 ਰੁਪਏ ਦੇਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ।