ਭਗਵੰਤ ਮਾਨ ਬੋਲੇ: ਸ਼ਹੀਦ-ਏ-ਆਜ਼ਮ ਭਗਤ ਸਿੰਘ ਪ੍ਰਤੀ ਭਾਜਪਾ ਦੀ ਨਫ਼ਰਤ ਸਾਹਮਣੇ ਆਈ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 17 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ
ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਗਈ ਹੈ ।
ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਦੇ ਕੇ ਇਨਕਲਾਬ ਦੀ ਲੋਅ ਜਗਾਉਣ ਵਾਲੇ ਸਰਦਾਰ ਭਗਤ ਸਿੰਘ ਨੂੰ
ਪੜ੍ਹ ਕੇ ਅੱਜ ਵੀ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਲਹਿਰ ਦੌੜ ਜਾਂਦੀ ਹੈ।
ਦੇਸ਼ ਭਗਤੀ ਦੇ ਇਸੇ ਜਜ਼ਬੇ ਦੇ ਡਰ ਤੋਂ ਭਾਜਪਾ ਦੀ ਰੂਹ ਕੰਬਦੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ
ਅਰਵਿੰਦ ਕੇਜਰੀਵਾਲ ਨੇ ਭਾਜਪਾ ਤੇ ਦੋਸ਼ ਲਗਾਇਆ ਹੈ ਕਿ ਕਰਨਾਟਕ ਦੀ ਭਾਜਪਾ ਸਰਕਾਰ ਨੇ ਸਕੂਲਾਂ ਦੀਆਂ ਕਿਤਾਬਾਂ ਵਿਚ
ਸ਼ਹੀਦ ਭਗਤ ਸਿੰਘ ਦਾ ਸਿਲੇਬਸ ਹਟਾ ਦਿੱਤਾ ਹੈ।