ਭਗਵੰਤ ਮਾਨ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਚਰਚਾ ਕੀਤੀ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 18 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨੇ ਐਨਜੀਟੀ ਦੇ ਉੱਚ ਅਧਿਕਾਰੀਆਂ ਅਤੇ ਵਾਤਾਵਰਣ ਪ੍ਰੇਮੀ
ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਪੰਜਾਬ ਦੀ ਧਰਤੀ-ਪਾਣੀ ਦੇ ਵਿਸ਼ੇ ‘ਤੇ ਅਹਿਮ ਵਿਚਾਰ-ਚਰਚਾ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ-ਪਾਣੀ ਅਜੋਕੇ ਸਮੇਂ ਅਤੇ ਆਉਣ ਵਾਲੀਆਂ ਨਸਲਾਂ ਲਈ ਬਚਾਉਣਾ
ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ।
ਆਓ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਫ਼ਲਸਫ਼ੇ ‘ਤੇ ਰਲ਼-ਮਿਲ ਪਹਿਰਾ ਦੇਈਏ।