ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦੌਰਾਨ 16 ਉਮੀਦਵਾਰਾਂ ਦੀ ਕੀਤੀ ਗਈ ਚੋਣ
ਹਰੀਸ਼ ਕਾਲੜਾ
ਰੂਪਨਗਰ, 18 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਾ. ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਹਫਤਾਵਰੀ ਪਲੇਸਮੈਂਟ ਕੈਪ ਦਾ ਆਯੋਜਨ ਕੀਤਾ ਗਿਆ ਜਿਸ ਦੋਰਾਨ 16 ਉਮੀਦਵਾਰਾਂ ਦੀ ਚੋਣ ਕੀਤੀ ਗਈ।
ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਜਾਇਲ ਕੰਪਨੀ ਦੇ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ ਇਸ ਕੈਂਪ ਵਿੱਚ 24 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ ਅਤੇ 16 ਉਮੀਦਵਾਰਾਂ ਦੀ ਮੌਕੇ 'ਤੇ ਹੀ ਚੋਣ ਕੀਤੀ ਗਈ। ਉਨ੍ਹਾਂ ਵੱਲੋਂ ਇੰਟਰਵਿਊ ਦੌਰਾਨ ਹਾਜ਼ਰ ਹੋਏ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਵੈਬਸਾਈਟ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਣ ਵਾਲੇ ਪਲੇਸਮੈਂਟਾਂ ਕੈਂਪਾਂ ਵਿੱਚ ਹਿੱਸਾ ਲੈਣ।
ਇੰਟਰਵਿਊ ਦੌਰਾਨ ਹਾਜ਼ਰ ਉਮੀਦਵਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਮਿਸ ਸੁਪ੍ਰੀਤ ਕੌਰ, ਕਰੀਅਰ ਕਾਊਂਸਲਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੁਆਰਾ ਬੇਰੋਜ਼ਗਾਰ ਨੌਜਵਾਨਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਆਨਲਾਈਨ ਕੋਚਿੰਗ ਲਈ ਉਮੀਦਵਾਰਾਂ ਨੂੰ ਆਪਣਾ ਨਾਮ ਰਜਿਸਟਰ ਕਰਨ ਲਈ ਕਿਹਾ ਗਿਆ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਉਮੀਦਵਾਰਾਂ ਨੂੰ ਆਪਣੀ ਯੋਗਤਾ ਦੇ ਆਧਾਰ 'ਤੇ ਜਿਲ੍ਹਾ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾਂ ਸਬੰਧੀ ਸੰਪੂਰਨ ਜਾਣਕਾਰੀ ਐਨ.ਸੀ.ਐਸ ਪੋਰਟਲ 'ਤੇ ਅਪਡੇਟ ਕੀਤੀ ਜਾਂਦੀ ਹੈ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪਲਾਈਨ ਨੰਬਰ 85570-10066 'ਤੇ ਸੰਪਰਕ ਕਰ ਸਕਦੇ ਹਨ।