ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਬਾਰੇ ਸ਼੍ਰੋਮਣੀ ਕਮੇਟੀ ਪ੍ਧਾਨ ਨੂੰ ਪੱਤਰ ਲਿਖਿਆ
ਬਾਬੂਸ਼ਾਹੀ ਨੈੱਟਵਰਕ
ਅੰਮ੍ਰਿਤਸਰ, 20 ਮਈ 2022-ਹਰਿਆਣਾ ਸਿੱਖ ਗੁਰਦੁਆਰਾ ਪ੍ਬੰਧਕ ਕਮੇਟੀ ਦੇ ਪ੍ਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਦੇ ਪ੍ਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਈ 11 ਮੈਂਬਰੀ ਕਮੇਟੀ
ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਨੂੰ ਕਮੇਟੀ ਤੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ।
ਦਾਦੂਵਾਲ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਵਿਚ ਡੇਰਾ ਮੁਖੀ ਨੂੰ ਸਜ਼ਾ ਮਾਫੀ ਲਈ ਸੁਖਬੀਰ ਬਾਦਲ ਤੇ ਦੋਸ਼ ਲੱਗੇ ਹਨ।
ਯਾਦ ਰਹੇ ਕਿ ਭਾਈ ਬਲਜੀਤ ਸਿੰਘ ਦਾਦੂਵਾਲ ਵੀ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ 11 ਮੈਂਬਰੀ ਕਮੇਟੀ ਦੇ ਮੈਂਬਰ ਹਨ।