ਸੁਖਪਾਲ ਖਹਿਰਾ ਨੇ ਬੇਅਦਬੀ ਮਾਮਲਿਆਂ ਤੇ ਮਾਨ ਸਰਕਾਰ ਨੂੰ ਘੇਰਿਆ
ਬਾਬੂਸ਼ਾਹੀ ਨੈੱਟਵਰਕ
ਭੁਲੱਥ, 20 ਮਈ 2022 -ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ
ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਅਦਬੀ ਮਾਮਲਿਆਂ ਦੀ ਸਹੀ ਢੰਗ ਨਾਲ ਜਾਂਚ
ਕਰਵਾਉਣ ਲਈ ਲਿਖੇ ਪੱਤਰ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਸਰਕਾਰਾਂ ਤੋਂ ਬਦਲਾਅ ਦਾ ਵਾਅਦਾ ਕੀਤਾ ਸੀ।
ਪਰ ਬਦਕਿਸਮਤੀ ਹੈ ਕਿ ਤੁਹਾਡੀ ਨੀਤੀ ਵੀ ਉਨ੍ਹਾਂ ਵਾਂਗ ਜਾਪਦੀ ਹੈ। ਜੋ ਇਨਸਾਫ ਦੇਣ ਤੋਂ ਇਨਕਾਰੀ ਹੈ।