ਮਿਲਕਫੈਡ ਨੇ ਵਧਾਏ ਦੁੱਧ ਦੇ ਰੇਟ
ਮੋਹਾਲੀ, 21 ਮਈ 2022 - ਪੰਜਾਬ ਵਿੱਚ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਪੈਦਾ ਹੋਈ ਮੁਸ਼ਕਿਲ ਨੂੰ ਮੁੱਖ ਰੱਖਦੇ ਹੋਏ ਮਿਲਕਫੈਡ ਵਲੋਂ ਮਿਤੀ 21.05.2022 ਤੋਂ ਦੁੱਧ ਦੇ ਖਰੀਦ ਭਾਅ ਵਿੱਚ 20/- ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰਨ ਜਾ ਰਿਹਾ ਹੈ। ਜਿਸ ਨਾਲ ਗਾਂ ਦੇ ਦੁੱਧ ਤੇ ਤਕਰੀਬਨ 1/- ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ਤੇ 1.40/- ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।