ਵਿਧਾਇਕ ਗੁਰਦਿੱਤ ਸੇਖੋਂ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਕਾਰੋਬਾਰੀ ਕਮੇਟੀ ਅਤੇ ਪੇਪਰ ਲੇਡ ਅਤੇ ਲਾਇਬਰੇਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 21 ਮਈ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਕਾਰੋਬਾਰੀ ਕਮੇਟੀ ਅਤੇ ਪੇਪਰ ਲੇਡ ਅਤੇ ਲਾਇਬ੍ਰੇਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਤੇ ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਤੇ ਕਿਹਾ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਉਨ੍ਹਾਂ ਨੂੰ ਤਨਦੇਹੀ ਨਾਲ ਨਿਭਾਉਣਗੇ।